ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਨਗਰ ਕੀਰਤਨ 29 ਮਾਰਚ ਨੂੰ

Thursday, Mar 26, 2026 - 02:47 PM (IST)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਨਗਰ ਕੀਰਤਨ 29 ਮਾਰਚ ਨੂੰ

ਮਿਲਾਨ (ਸਾਬੀ ਚੀਨੀਆ) ਖਾਲਸਾ ਪੰਥ ਦੀ ਚੜਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਦੇਸ਼ਾਂ ਵਿਦੇਸ਼ਾਂ ਵਿੱਚ ਸੰਗਤਾਂ ਦੁਆਰਾ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਟਲੀ ਦੇ ਜ਼ਿਲ੍ਹਾ ਕਰੇਮੋਨਾ ਵਿੱਚ ਪੈਂਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੁਆਰਾ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜੋ ਕਿ 29 ਮਾਰਚ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਦਮਦਮੀ ਟਕਸਾਲ ਦੇ ਸਥਾਨਾਂ ਤੋਂ ਕਾਜਲਮੋਰਾਨੋ ਇਟਲੀ 'ਚ ਹੋਲੇ ਮਹੱਲੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੀ ਆਰੰਭਤਾ 12 ਵਜੇ ਹੋਵੇਗੀ।

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸਿੱਖੀ ਸਿਧਾਤਾਾਂ ਹੇਠ ਸਜਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਸਿੱਖ ਪ੍ਰਚਾਰਕ ਕਥਾਵਾਚਕ, ਰਾਗੀ ਸਿੰਘ, ਕਵੀਸ਼ਰੀ ਅਤੇ ਢਾਡੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਸ਼ਾਮ ਨੂੰ ਕਾਜਲਮੋਰਾਨੋ ਦੇ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਕਾਜਲਮੋਰਾਨੋ ਦੀ ਪ੍ਰਬੰਧਕ ਕਮੇਟੀ ਅਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਿੰਘਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਗਈ ਹੈ ਕਿ ਨਗਰ ਕੀਰਤਨ ਵਿੱਚ ਹਾਜਰੀ ਭਰ ਕੇ ਗੁਰੂ ਘਰ ਦੀਆ ਖੁਸ਼ੀਆ ਪ੍ਰਾਪਤ ਕਰੋ ਜੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News