ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜਿਆ ਬੈਰਗਾਮੋ (ਤਸਵੀਰਾਂ)
Monday, Apr 06, 2026 - 02:15 PM (IST)
ਬੈਰਗਾਮੋ (ਦਲਵੀਰ ਸਿੰਘ ਕੈਂਥ) ਇਟਲੀ ਦੀ ਧਰਤੀ 'ਤੇ ਹਰ ਸਾਲ ਖਾਲਸਾ ਪੰਥ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵੱਡੀ ਗਿਣਤੀ ਵਿੱਚ ਸਜਾਏ ਜਾਂਦੇ ਹਨ, ਜਿਸਦਾ ਮੁੱਖ ਮੰਤਵ ਇਟਾਲੀਅਨ ਅਤੇ ਹੋਰਨਾਂ ਮੂਲ਼ ਦੇ ਲੋਕਾਂ ਨੂੰ ਸਿੱਖ ਧਰਮ ਬਾਰੇ ਜਾਣੂ ਕਰਵਾਉਣਾ ਹੁੰਦਾ ਹੈ। ਇਸ ਸਾਲ ਵੀ ਇਟਲੀ ਵਿੱਚ ਖਾਲਸਾ ਪੰਥ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਉਣੇ ਆਰੰਭ ਹੋ ਚੁੱਕੇ ਹਨ। ਜਿਸਦੇ ਤਹਿਤ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਦੇ ਸ਼ਹਿਰ ਬੈਰਗਮੋ ਵਿਖੇ ਨਗਰ ਕੀਰਤਨ ਸਜਾਇਆ।


ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਪਿਆਸਾ ਮਲਪੇਸਾਤਾ ਤੋਂ ਹੋਈ। ਆਰੰਭਤਾ ਮੌਕੇ ਸੰਗਤਾਂ ਦੁਆਰਾ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ।ਵੱਖ-ਵੱਖ ਰਾਗੀ ਸਿੰਘਾਂ ਦੁਆਰਾ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆਂ। ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ। ਸੰਗਤਾਂ ਦੁਆਰਾ ਸਾਰੇ ਰਾਸਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ।ਬੈਰਗਮੋ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਨਗਰ ਕੀਰਤਨ ਮਰਕਾਤੋ ਰਿੳਨਾਲੇ ਵਿਖੇ ਸਮਾਪਤ ਹੋਇਆ।

ਸੇਵਾਦਾਰਾਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ।ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾੳ ਅਤੇ ਇਟਾਲੀਅਨ ਪ੍ਰਸ਼ਾਸ਼ਨ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ ਨੇ ਆਈ ਹੋਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਉਹਨਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖਬਰ ਬਾਰੇ ਕੁਮੈਂਟ ਕਰ ਦਿਓ ਰਾਏ।
