ਸਿੱਖ ਸੰਗਤ ਨੇ ਇਟਲੀ ਦੇ ਸਮੁੰਦਰੀ ਕੰਢਿਆਂ ਨੂੰ ਗੁਰੂ ਦੇ ਰੰਗ ''ਚ ਰੰਗਿਆ

Monday, Apr 27, 2026 - 05:33 PM (IST)

ਸਿੱਖ ਸੰਗਤ ਨੇ ਇਟਲੀ ਦੇ ਸਮੁੰਦਰੀ ਕੰਢਿਆਂ ਨੂੰ ਗੁਰੂ ਦੇ ਰੰਗ ''ਚ ਰੰਗਿਆ

ਮਿਲਾਨ ਇਟਲੀ (ਸਾਬੀ ਚੀਨੀਆ ,ਦਲਬੀਰ ਕੈਂਥ ) ਰਾਜਧਾਨੀ ਰੋਮ ਦੇ ਨੇੜਲੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਵਸਦੀਆਂ ਸੰਗਤਾਂ ਵੱਲੋਂ ਖਾਲਸਾ ਸਾਜਨਾ ਦਿਹਾੜੇ ਦੀਆਂ ਖੁਸ਼ੀਆਂ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ ਹਾਜ਼ਰ ਹਜਾਰਾਂ ਦੀ ਗਿਣਤੀ ਵਿੱਚ ਸ਼ਾਮਲ ਸਿੱਖ ਸੰਗਤਾਂ ਨੇ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਲਵੀਨੀਉ ਸ਼ਹਿਰ ਨੂੰ ਗੂੰਜਣ ਲਾ ਦਿੱਤਾ । ਇਸ ਮੌਕੇ ਨੀਲੀਆਂ ਪੀਲੀਆਂ ਦਸਤਾਰਾਂ ਤੇ ਦੁਪੱਟਿਆਂ ਵਿੱਚ ਸੱਜੀਆਂ ਸੰਗਤਾਂ ਗੁਰਬਾਣੀ ਜਾਪ ਕਰਦਿਆਂ ਮਾਹੌਲ ਨੂੰ ਗੁਰੂ ਦੇ ਰੰਗ ਵਿੱਚ ਰੰਗ ਛੱਡਿਆ।

PunjabKesari

PunjabKesari

 ਪੜ੍ਹੋ ਇਹ ਅਹਿਮ ਖ਼ਬਰ-  ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

PunjabKesari

PunjabKesari

ਗੁਰੂ ਨਾਨਕ ਦੇਵ ਜੀ ਦੁਆਰਾ ਚਲਾਈ ਲੰਗਰ ਪ੍ਰੰਪਰਾ ਤੇ ਪਹਿਰਾ ਦਿੰਦਿਆਂ ਸਥਾਨਿਕ ਸੰਗਤਾਂ ਵੱਲੋਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਗੁਰ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਕਮੂਨੇ ਦੀ ਆਰਦੀਆ, ਆਂਸੀੳ ਦੇ ਅਧਿਕਾਰੀਆਂ ਸਮੇਤ ਕਈ ਆਗੂ ਨੇ ਸ਼ਮੂਲੀਅਤ ਕਰਕੇ ਸਿੱਖ ਸੰਗਤਾਂ ਨੂੰ ਨਗਰ ਕੀਰਤਨ ਦੀਆਂ ਵਧਾਈਆਂ ਦਿੱਤੀਆਂ। ਵੱਖ-ਵੱਖ ਜੱਥੇਬੰਦੀਆਂ ਵੱਲੋ ਕੀਰਤਨ ਵਿਚਾਰਾਂ ਰਾਹੀਂ ਆਈਆ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਿਨ੍ਹਾਂ ਵਿੱਚ ਭਾਈ ਬਲਜਿੰਦਰ ਸਿੰਘ ਪੰਜੋਖੜਾ ਸਾਹਿਬ ਵਾਲੇ , ਬੱਲ ਸਿੰਘ ਭਾਈ ਜਸਪਾਲ ਸਿੰਘ ਅਤੇ ਗਿਆਨੀ ਦਲਬੀਰ ਸਿੰਘ ਜੀ ਦੇ ਨਾਂ ਜਿਕਰਯੋਗ ਹਨ। ਗਤਕੇ ਵਾਲੇ ਸਿੰਘਾਂ ਵੱਲੋ ਗੱਤਕਾ ਕਲਾ ਦੇ ਜੌਹਰ ਵਿਖਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਨਗਰ ਕੀਰਤਨ ਲਈ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਲਵੀਨੀਉ ਸ਼ਹਿਰ ਵਿੱਚ ਸਜਾਇਆ ਵਾਲੇ ਨਗਰ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ ਕਿਉਂਕਿ ਇਸ ਇਲਾਕੇ ਵਿੱਚ ਭਾਈਚਾਰੇ ਦੇ ਬਹੁਤ ਸਾਰੇ ਲੋਕ ਰਹਿੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News