ਸ੍ਰੀ ਗੁਰੂ ਨਾਨਕ  ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਟਲੀ ''ਚ ਮਹਾਨ ਨਗਰ ਕੀਰਤਨ 12 ਅਕਤੂਬਰ ਨੂੰ

Wednesday, Sep 25, 2024 - 02:07 PM (IST)

ਮਿਲਾਨ/ ਇਟਲੀ (ਸਾਬੀ ਚੀਨੀਆ): ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਮਹਾਨ ਨਗਰ ਕੀਰਤਨ 12 ਅਕਤੂਬਰ ਦਿਨ ਸ਼ਨੀਵਾਰ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ ਸਥਾਨਿਕ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧਿਆਨ ਵਿੱਚ ਰੱਖ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਨਗਰ ਕੀਰਤਨ ਸਜਾਏ ਜਾਂਦੇ ਹਨ। ਇਹ ਨਗਰ ਕੀਰਤਨ 12 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ।

ਪੜ੍ਹੋ ਇਹ ਅਹਿਮ ਖ਼ਬਰ- 5 ਸਾਲ 'ਚ ਇਟਲੀ ਦੀ ਨਾਗਰਿਕਤਾ!  25 ਲੱਖ ਤੋਂ ਵੱਧ ਪ੍ਰਵਾਸੀਆਂ ਦੀ ਆਸ ਨੂੰ ਪਿਆ ਬੂਰ

ਇਸ ਸਾਲ ਕਰਵਾਏ ਜਾ ਰਹੇ ਸਮਾਗਮਾਂ ਨੂੰ ਲੈਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।ਸ਼ਹਿਰ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੀ ਹੋਵੇਗੀ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਇਲਾਵਾ ਇਟਲੀ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਪਹੁੰਚ ਕਰਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣਗੀਆਂ। ਗੱਤਕੇ ਵਾਲੇ ਸਿੰਘਾਂ ਦੁਆਰਾ ਗੱਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ। ਇਸ ਮੌਕੇ ਹੈਲੀਕਾਪਟਰ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਸੰਗਤਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।ਵੱਖ-ਵੱਖ ਪ੍ਰਚਾਰਕ ਜੱਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਜਾਣਗੇ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਇਟਲੀ ਵੱਸਦੀ ਸਿੱਖ ਸੰਗਤ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆ, ਜੱਥੇਬੰਦੀਆ ਨੂੰ ਵੱਧ ਚੜ੍ਹ ਕੇ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News