ਲੇਨੋ ''ਚ ਹੋਲੇ ਮਹੱਲੇ ਅਤੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 22 ਮਾਰਚ ਨੂੰ
Thursday, Mar 19, 2026 - 02:31 PM (IST)
ਮਿਲਾਨ (ਸਾਬੀ ਚੀਨੀਆ) ਗੁਰਦੁਆਰਾ ਸ਼੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਲੇਨੋ ਦੁਆਰਾ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਟਲੀ ਦੇ ਸ਼ਹਿਰ ਲੇਨੋ ਵਿਖੇ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 22 ਮਾਰਚ ਨੂੰ ਬੜੀ ਸ਼ਰਧਾ ਨਾਲ ਸਜਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਸਾਲ ਵੀ ਲੇਨੋ ਵਿਖੇ ਖਾਲਸਾਈ ਜਾਹੋ ਜਹਾਲ ਦੇ ਪ੍ਰਤੀਕ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਉਲੀਕਿਆ ਗਿਆ ਹੈ। ਜਿਸ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਿਹਰ 12 ਵਜੇ ਹੋਵੇਗੀ।


ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੌੜਨਗੇ। ਇਸ ਮੌਕੇ ਨਿਹੰਗ ਸਿੰਘ ਫੌਜਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਜਾਣਗੇ। ਸ਼ਾਮ ਨੂੰ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀ ਸਮੂਹ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਨੂੰ ਅਪੀਲ ਕੀਤੀ ਕਿ ਹੁੰਮ ਹੁੰਮਾ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾੳ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Related News
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਨੂੰ ਨਾ ਮੰਨਣ ਵਾਲੇ ਖਮਿਆਜਾ ਭੁਗਤਣ ਲਈ ਰਹਿਣ ਤਿਆਰ:-ਸਿੱਖ ਸੰਗਤ ਇਟਲੀ
