ਪੁਨਤੀਨੀਆ ਵਿਖੇ ਸਜਾਇਆ ਜਾਵੇਗਾ ਖਾਲਸਾ ਪੰਥ ਦੀ ਚੜ੍ਹਦੀ ਕਲਾ ਦੀਆਂ ਬਾਤਾਂ ਪਾਉਂਦਾ ਵਿਸ਼ਾਲ ਨਗਰ ਕੀਰਤਨ

03/10/2024 10:04:29 PM

ਰੋਮ (ਕੈਂਥ)- ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਤੇ ਸਿੱਖੀ ਸਿਧਾਂਤ, ਸਿੱਖੀ ਜੀਵਨ, ਸਿੱਖੀ ਫਰਜ਼ਾਂ ਦੀਆਂ ਬਾਤਾਂ ਪਾਉਂਦੇ ਵਿਸ਼ਾਲ ਧਾਰਮਿਕ ਸਮਾਗਮ, ਗੁਰਬਾਣੀ ਕੀਰਤਨ ਸਮਾਰੋਹ ਤੇ ਨਗਰ ਕੀਰਤਨ ਜਿੱਥੇ ਭਾਰਤ ਦੀ ਧਰਤੀ 'ਤੇ ਸਜਾਏ ਜਾਂਦੇ ਹਨ, ਉੱਥੇ ਹੀ ਦੁਨੀਆ ਦੇ ਕੋਨੇ-ਕੋਨੇ ਵਿੱਚ ਰਹਿਣ ਵਾਲੀਆਂ ਸਿੱਖ ਸੰਗਤਾਂ ਮਹਾਨ ਸਿੱਖ ਧਰਮ ਨੂੰ ਸਮਰਪਿਤ ਅਜਿਹੇ ਸਮਾਗਮ ਕਰਵਾਉਂਦੀ ਹੋਈ ਵਿਦੇਸ਼ਾਂ ਵਿੱਚ ਸਿੱਖੀ ਦੇ ਬੂਟੇ ਨੂੰ ਪ੍ਰਫੁਲੱਤ ਕਰਨ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਵੇਗੀ ਗੜ੍ਹੇਮਾਰੀ ਤੇ ਆਏਗਾ ਤੂਫ਼ਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ (ਵੀਡੀਓ)

ਅਜਿਹੇ ਹੀ ਕਾਰਜਾਂ ਵਿੱਚ ਮੋਹਰੀ ਹੈ ਇਟਲੀ ਦੇ ਲਾਸੀਓ ਸੂਬੇ ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲੀਆਰਾ ਨੰਬਰ 47 ਪੁਨਤੀਨੀਆਂ (ਲਾਤੀਨਾ)। ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮਹਾਨ ਸਿੱਖ ਧਰਮ ਨਾਲ ਸਬੰਧਤ ਸਮਾਗਮ ਨਿਰੰਤਰ ਕਰਵਾਉਂਦੀ ਹੀ ਰਹਿੰਦੀ ਹੈ। ਗੁਰਦੁਆਰਾ ਸਾਹਿਬ ਵੱਲੋਂ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 14 ਅਪ੍ਰੈਲ ਦਿਨ ਐਤਵਾਰ 2024 ਨੂੰ ਦੁਪਿਹਰ ਇੱਕ ਵਜੇ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾ ਵਾਚਕ ਗੁਰੂ ਸਾਹਿਬ ਦੇ ਦਰਬਾਰ ਵਿੱਚ ਭਰਵੀਂ ਹਾਜ਼ਰੀ ਲੁਆਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੀਆਂ ਸੰਗਤਾਂ ਨੂੰ ਇਸ ਮਹਾਨ ਦਿਵਸ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News