ਇਟਲੀ : ਖਾਲਸਾਈ ਰੰਗ ''ਚ ਰੰਗਿਆ ਸੰਜਵਾਨੀ ਕਰੋਚੇ ਕਰੇਮੋਨਾ, ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Wednesday, Apr 17, 2024 - 12:58 PM (IST)
ਰੋਮ (ਕੈਂਥ)- ਇਟਲੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਸਨ ਜਵਾਨੀ ਕਰੋਚੇ ਕਰਮੋਨਾ ਵੱਲੋਂ ਸਜਾਇਆ ਗਿਆ। ਪੰਜ ਸਿੰਘ ਸਾਹਿਬਾਨਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦੁਪਹਿਰ ਡੇਢ ਵਜੇ ਸੰਜਵਾਨੀ ਨਗਰ ਦੇ ਪਿਆਸੇ ਦੇ ਵਿੱਚ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮਹਾਨ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ। ਪਾਲਕੀ ਸਾਹਿਬ ਦੇ ਮਗਰ ਗੁਰਬਾਣੀ ਕੀਰਤਨ ਸਰਵਣ ਕਰਦੇ ਹੋਏ ਅਤੇ ਵਾਹਿਗੁਰੂ ਸਿਮਰਨ ਦਾ ਜਾਪ ਕਰਦੇ ਹੋਏ ਸੰਗਤਾਂ ਵਾਪਸ ਗੁਰੂ ਸਾਹਿਬ ਦੀ ਅਗਵਾਈ ਹੇਠ ਪਿਆਸੇ ਵਿਚ ਪਹੁੰਚੀਆਂ, ਜਿੱਥੇ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿੱਚ ਢਾਡੀ ਜਥੇ ਵੱਲੋਂ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।
ਇਹ ਵੀ ਪੜ੍ਹੋ: ਗੁਆਂਢੀ ਮੁਲਕ 'ਚ ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, 293.94 ਰੁਪਏ ਪ੍ਰਤੀ ਲੀਟਰ ਹੋਈ ਪੈਟਰੋਲ ਦੀ ਕੀਮਤ
ਇਸ ਦੌਰਾਨ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਭੋਜਨ ਦੇ ਸਟਾਲ ਲਗਾਏ ਗਏ ਸਨ। ਇਸ ਮਹਾਨ ਨਗਰ ਕੀਰਤਨ ਵਿੱਚ ਗਤਕਾ ਅਖਾੜਾ ਕਰਮੋਨਾ ਦੇ ਨੌਜਵਾਨਾਂ ਵੱਲੋਂ ਗਤਕੇ ਦੇ ਜ਼ੋਹਰ ਦਿਖਾਏ ਗਏ। ਪ੍ਰਬੰਧਕਾਂ ਵੱਲੋਂ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਦੇ ਵਿੱਚ ਇਸੇ ਤਰ੍ਹਾਂ ਹੀ ਸਮਾਗਮ ਅਤੇ ਨਗਰ ਕੀਰਤਨ ਦੇ ਉਪਰਾਲੇ ਕੀਤੇ ਜਾਣਗੇ ਅਤੇ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਇਟਾਲੀਅਨ ਭਾਸ਼ਾ ਵਿੱਚ ਛਪਵਾਈਆਂ ਗਈਆਂ ਕਿਤਾਬਾਂ ਇਟਾਲੀਅਨ ਭਾਈਚਾਰੇ ਨੂੰ ਫਰੀ ਵੰਡੀਆਂ ਗਈਆਂ। 14 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਗਏ ਅਤੇ ਉਪਰੰਤ ਵੈਸਾਖ ਮਹੀਨੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿੱਚ ਢਾਡੀ ਜਥਾ ਭਾਈ ਕੁਲਵੰਤ ਸਿੰਘ ਖਾਲਸਾ, ਢਾਡੀ ਭਾਈ ਪਰਮਜੀਤ ਸਿੰਘ ਮਾਨ ਸਰੰਗੀ ਮਾਸਟਰ ਅਤੇ ਢਾਡੀ ਭਾਈ ਅਮਰਜੀਤ ਸਿੰਘ ਸੰਘੇੜਾਂ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।
ਇਹ ਵੀ ਪੜ੍ਹੋ: PM ਮੋਦੀ ਤੇ ਰਾਜਨਾਥ ਸਿੰਘ ਦੇ ਅੱਤਵਾਦੀਆਂ ਨੂੰ ਮਾਰਨ ਵਾਲੇ ਬਿਆਨ 'ਤੇ ਜਾਣੋ ਕੀ ਬੋਲਿਆ ਅਮਰੀਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8