ਵੈਨਕੂਵਰ ''ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਤਿਰੰਗੇ ਦਾ ਕੀਤਾ ਗਿਆ ਅਪਮਾਨ

Tuesday, Apr 21, 2026 - 09:37 AM (IST)

ਵੈਨਕੂਵਰ ''ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਤਿਰੰਗੇ ਦਾ ਕੀਤਾ ਗਿਆ ਅਪਮਾਨ

ਵੈਨਕੂਵਰ (ਸਰਬਜੀਤ ਬਨੂੜ)- ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਤੇ ਚੜ੍ਹਦੀ ਕਲਾ ਨਾਲ ਸਜਾਇਆ ਗਿਆ। ਲਗਭਗ 6 ਤੋਂ 7 ਲੱਖ ਸੰਗਤਾਂ ਨੇ ਸ਼ਿਰਕਤ ਕਰ ਕੇ ਇਸ ਨੂੰ ਦੁਨੀਆ ਦਾ ਸਭ ਤੋਂ ਵੱਡਾ ਨਗਰ ਕੀਰਤਨ ਬਣਾ ਦਿੱਤਾ। ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜੇ ਇਸ ਸਮਾਗਮ ’ਚ ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਤੋਂ ਸੰਗਤਾਂ ਪਹੁੰਚੀਆਂ।

ਗੁਰਦੁਆਰਾ ਦਸਮੇਸ਼ ਦਰਬਾਰ ਸਰੀ ਵੱਲੋਂ ਸਜਾਇਆ ਗਿਆ ਇਹ ਸਮਾਗਮ ਪੰਜਾਬ ਤੋਂ ਬਾਹਰ ਸਭ ਤੋਂ ਵੱਡੇ ਧਾਰਮਿਕ ਇਕੱਠਾਂ ’ਚੋਂ ਇਕ ਮੰਨਿਆ ਜਾ ਰਿਹਾ ਹੈ। ਨਗਰ ਕੀਰਤਨ ਦੌਰਾਨ ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ਸਰੀ ਤੇ ‘ਟੀਮ ਸ਼ਹੀਦ ਨਿੱਝਰ’ ਵੱਲੋਂ ਲਗਾਈ ਗਈ ਸਟੇਜ ਤੋਂ ‘ਰਾਸ਼ਟਰੀ ਸਵੈਮ ਸੇਵਕ ਸੰਘ’ ਅਤੇ ‘ਸਵਾਸਤਿਕ ਚਿੰਨ੍ਹ’ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਭਾਰਤ ਵਿਰੋਧੀ ਨਾਅਰੇਬਾਜ਼ੀ ਹੋਈ ਅਤੇ ਤਿਰੰਗੇ ਦਾ ਅਪਮਾਨ ਕੀਤਾ ਗਿਆ।

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਹੋਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮੁੱਚਾ ਇਲਾਕਾ ਖਾਲਿਸਤਾਨੀ ਝੰਡਿਆਂ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਨਾਲ ਭਰਿਆ ਹੋਇਆ ਸੀ। ਖਾਲਿਸਤਾਨੀ ਕਾਰਕੁਨਾਂ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਕੈਨੇਡਾ ਪੁਲਸ ਅਤੇ ਸੁਰੱਖਿਆ ਫੋਰਸਾਂ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ- 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News