ਵੁਲਵਰਹੈਪਟਨ ''ਚ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ, ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

Monday, Apr 20, 2026 - 04:45 PM (IST)

ਵੁਲਵਰਹੈਪਟਨ ''ਚ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ, ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

ਲੰਡਨ  (ਸਰਬਜੀਤ ਸਿੰਘ ਬਨੂੜ)- ਇੰਗਲੈਂਡ ਦੇ ਸ਼ਹਿਰ ਵੁਲਵਰਹੈਪਟਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਘਰਾਂ ਨਾਲ ਆਪਣੀ ਅਟੱਲ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਸ਼ੁਰੂਆਤ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਤੋਂ ਆਰੰਭ ਹੋਇਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਮਹਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ।

ਇਹ ਨਗਰ ਕੀਰਤਨ ਸ਼ਹਿਰ ਦੇ ਗੁਰੂ ਰਵਿਦਾਸ ਗੁਰਦੁਆਰਾ, ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸੈਜਲੀ ਸਟ੍ਰੀਟ ਤੋਂ ਹੁੰਦਾ ਵੱਖ-ਵੱਖ ਰਸਤਿਆਂ ਰਾਹੀਂ ਮੁੜ ਗੁਰਦੁਆਰਾ ਸਾਹਿਬ ਸਮਾਪਤ ਹੋਇਆ। ਰਸਤੇ ਵਿੱਚ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸੋਬਿਤ ਸ਼ਬਦ ਗੁਰੂ ਨੂੰ ਰੁਮਾਲਾ ਸਾਹਿਬ ਭੇਂਟ ਕੀਤਾ ਗਿਆ। ਨਗਰ ਕੀਰਤਨ ਦੌਰਾਨ ਰਸਤੇ ਵਿੱਚ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਲੰਗਰ ਅਤੇ ਖਾਣ-ਪੀਣ ਦੇ ਸਟਾਲ ਲਗਾਏ ਗਏ ਸਨ। ਨੌਜਵਾਨਾਂ ਦੀਆਂ ਗੱਤਕਾ ਟੀਮਾਂ ਵੱਲੋਂ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। 

ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਇਸ ਮੌਕੇ ਖਾਲਿਸਤਾਨ ਕਾਰਕੁਨਾਂ ਵੱਲੋਂ ਖਾਲਿਸਤਾਨ ਦੇ ਝੰਡੇ ਲਹਿਰਾਏ ਅਤੇ “ਰਾਜ ਕਰੇਗਾ ਖਾਲਸਾ” ਅਤੇ “ਖ਼ਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਗੂੰਜਦੇ ਰਹੇ। ਸਮਾਗਮ ਦੌਰਾਨ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਪ੍ਰਧਾਨ ਭਾਈ ਜਸਪਾਲ ਸਿੰਘ ਨਿੱਝਰ, ਭਾਈ ਕੁਲਵੰਤ ਸਿੰਘ ਮੁਠੱਡਾ ਸਮੇਤ ਭਾਈ ਹਰਦੀਸ਼ ਸਿੰਘ ਪੱਤੜ, ਬਲਵਿੰਦਰ ਸਿੰਘ ਢਿੱਲੋ, ਮਲਕੀਤ ਸਿੰਘ, ਬਲਰਾਜ ਸਿੰਘ, ਕਰਨੈਲ ਸਿੰਘ ਗਰਚਾ, ਹਜਾਰਾ ਸਿੰਘ ਅਤੇ ਅਵਤਾਰ ਸਿੰਘ ਆਦਿ ਨੇ ਹਾਜ਼ਰੀ ਭਰੀ।ਇਸ ਮੌਕੇ ਭਾਈ ਕੁਲਵੰਤ ਸਿੰਘ ਮੁਠੱਡਾ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਸਿੱਖ ਨੌਜਵਾਨ ਖੰਡੇ ਬਾਟੇ ਪਾਹੁਲ ਲੈ ਕੇ ਅਸਲੀ ਸਿੰਘ ਸੱਜਣ ਅਤੇ ਦੁਨੀਆ ਭਰ ਵਿੱਚ ਸਿੱਖਾਂ ਉੱਤੇ ਹੋ ਰਹੇ ਜ਼ੁਲਮਾਂ ਦੇ ਖਿਲਾਫ ਆਪਣੀ ਅਵਾਜ਼ ਬੁਲੰਦ ਕਰਦਿਆਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News