ਇਟਲੀ ''ਚ ਸਜਾਇਆ ਗਿਆ ਨਗਰ ਕੀਰਤਨ, ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ
Tuesday, Oct 15, 2024 - 03:09 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਨਗਰ ਕੀਰਤਨਾਂ ਦੀ ਆਰੰਭਤਾ ਹੋ ਚੁੱਕੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਨੂੰ ਸਮਰਪਿਤ ਜ਼ਿਲ੍ਹਾ ਬਰੇਸ਼ੀਆ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ੰਗਤਾਂ ਨੇ ਹਾਜ਼ਰੀ ਭਰੀ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ।
ਇਹ ਵੀ ਪੜ੍ਹੋ: ਮੈਡੀਕਲ ਰਿਕਾਰਡ ਜਾਰੀ; ਅਮਰੀਕੀ ਰਾਸ਼ਟਰਪਤੀ ਬਣਨ ਲਈ ਫਿੱਟ ਕਮਲਾ ਹੈਰਿਸ, ਟਰੰਪ ਨੂੰ ਕੀਤਾ ਚੈਲੰਜ
ਜਗ੍ਹਾ ਜਗ੍ਹਾ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿਚ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਬੋਰਗੋ ਸੰਨ ਯਾਕਮੋ ਦੇ ਵੱਖ-ਵੱਖ ਚੌਂਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸਮਾਪਤੀ ਮੌਕੇ ਨਗਰ ਕੀਰਤਨ 'ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਵੱਖ ਵੱਖ ਪ੍ਰਚਾਰਕ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ।
ਇਹ ਵੀ ਪੜ੍ਹੋ: ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ
ਗੱਤਕਾ ਅਕੈਡਮੀ ਵਾਲੇ ਸਿੰਘਾ ਦੁਆਰਾ ਗੱਤਕੇ ਦੇ ਜੌਹਰ ਵਿਖਾਏ ਗਏ। ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਮੂਨੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8