ਇਟਲੀ ''ਚ ਸਜਾਇਆ ਗਿਆ ਨਗਰ ਕੀਰਤਨ; ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ

04/07/2024 2:05:17 PM

ਮਿਲਾਨ/ਇਟਲੀ (ਸਾਬੀ ਚੀਨੀਆ)- ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾ ਰਹੀਆਂ ਹਨ। ਇਸੇ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਖਾਲਸੇ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਇਟਲੀ ਦੇ ਸ਼ਹਿਰ ਕਰੇਮੋਨਾ ਵਿਖੇ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਕਰੇਮੋਨਾ ਦੇ ਸਟੇਡੀਅਮ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ 5 ਪਿਆਰਿਆਂ ਅਤੇ 5 ਨਿਸ਼ਾਨਚੀ ਸਿੰਘਾਂ ਦੀ ਅਗਾਵਾਈ ਹੇਠ ਹੋਈ। ਜਿੱਥੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਦੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ।

ਇਹ ਵੀ ਪੜ੍ਹੋ: ਮਾਲਦੀਵ ਨੇ ਜ਼ਰੂਰੀ ਵਸਤਾਂ ਦੇ ਨਿਰਯਾਤ ਦੀ ਇਜਾਜ਼ਤ ਦੇਣ ਲਈ ਭਾਰਤ ਦਾ ਧੰਨਵਾਦ ਕੀਤਾ

ਇਸ ਮੌਕੇ ਪ੍ਰਸਿੱਧ ਕਵੀਸ਼ਰੀ ਸਤਨਾਮ ਸਿੰਘ ਸਰਹਾਲੀ ਵਾਲਿਆਂ ਦੇ ਜੱਥੇ ਤੋਂ ਇਲਾਵਾ ਵੱਖ-ਵੱਖ ਕੀਰਤਨੀ ਜੱਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। ਸ਼੍ਰੀ ਕਲਗੀਧਰ ਗੱਤਕਾ ਅਕੈਡਮੀ ਕਰੇਮੋਨਾ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਉਂਦੇ ਹੋਏ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ। ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ 5 ਪਿਅਰਿਆਂ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸ਼ਾਮ ਨੂੰ ਨਗਰ ਕੀਰਤਨ ਪਿਆਸਾ ਲੂਨਾ ਪਾਰਕ ਵਿਖੇ ਸਮਾਪਤ ਹੋਇਆ। ਜਿੱਥੇ ਸੰਗਤਾਂ ਲਈ ਪੰਡਾਲ ਸਜਾਇਆਂ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ  ਵੱਲੋਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਕਰੇਮੋਨਾ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। 

ਇਹ ਵੀ ਪੜ੍ਹੋ: ਅਮਰੀਕਾ 'ਚ ਇਕ ਭਾਰਤੀ ਔਰਤ ਨੂੰ 99 ਸਾਲ ਦੀ ਉਮਰ 'ਚ ਮਿਲੀ ਅਮਰੀਕੀ ਨਾਗਰਿਕਤਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

cherry

This news is Content Editor cherry