ਇਟਲੀ ਦੇ ਸਰਹੱਦੀ ਸ਼ਹਿਰ ''ਚ ਸਜਾਇਆ ਗਿਆ ਨਗਰ ਕੀਰਤਨ (ਤਸਵੀਰਾਂ)

Thursday, May 15, 2025 - 05:17 PM (IST)

ਇਟਲੀ ਦੇ ਸਰਹੱਦੀ ਸ਼ਹਿਰ ''ਚ ਸਜਾਇਆ ਗਿਆ ਨਗਰ ਕੀਰਤਨ (ਤਸਵੀਰਾਂ)

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਤੇ ਆਸਟਰੀਆ ਦੇ ਬਾਰਡਰ ਤੇ ਪਹਾੜੀਆਂ ਵਿਚਾਲੇ ਵੱਸਦੇ ਸ਼ਹਿਰ ਬੁਲਜਾਨੋ ਵਿੱਚ ਸਥਾਪਿਤ ਗੁਰਦੁਆਰਾ ਸਿੰਘ ਸਭਾ ਬੁਲਜਾਨੋ ਦੀਆਂ ਸੰਗਤਾਂ ਵੱਲੋਂ ਸੱਤਵਾਂ ਮਹਾਨ ਨਗਰ ਕੀਰਤਨ ਖਾਲਸਾਈ ਜਾਹੋ-ਜਲਾਲ ਦੇ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮਿੱਥੇ ਸਮੇਂ ਅਨੁਸਾਰ ਸ਼ਹਿਰ ਦੇ ਵਿਚਾਲੇ ਪਿਆਸੇ ਤੋਂ ਹੋਈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਦੀ ਪ੍ਰਕਿਰਮਾ ਕਰਦਿਆਂ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਹੁੰਚਿਆ, ਜਿੱਥੇ ਖੁੱਲੇ ਪੰਡਾਲ ਸਜਾਏ ਗਏ ਸਨ। 

PunjabKesari

ਇਸ ਮੌਕੇ ਪੰਥ ਪ੍ਰਸਿੱਧ ਢਾਡੀ ਭਾਈ ਸੁਖਨਰੰਜਨ ਸਿੰਘ ਸੁੰਮਣ ਦੇ ਜਥੇ ਦੁਆਰਾ ਆਈਆਂ ਸੰਗਤਾਂ ਨੂੰ ਸਿੱਖ ਕੌਮ ਦਾ ਗੌਰਵਮਈ ਇਤਿਹਾਸ ਸਰਵਣ ਕਰਾਇਆ ਗਿਆ। ਗਤਕੇ ਵਾਲੇ ਨੌਜਵਾਨਾਂ ਵੱਲੋ ਗਤਕਾ ਕਲਾ ਦੇ ਜੌਹਰ ਵਿਖਾਏ ਗਏ। ਨੌਜਵਾਨਾਂ ਵੱਲੋਂ ਸਟਾਲ ਲਾ ਕੇ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਉਂਦਿਆ ਹੋਇਆਂ ਸੇਵਾਵਾਂ ਨਿਭਾਈਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇੜਲੇ ਗੁਰੂ ਘਰਾਂ ਤੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਕਾਰਜ ਆਪਸੀ ਸਾਂਝ ਤੋ ਬਿਨਾਂ ਅਸੰਭਵ ਹਨ। ਉਹ ਸਭ ਸੰਗਤਾਂ ਦੇ ਧੰਨਵਾਦੀ ਹਨ, ਜਿਨ੍ਹਾਂ ਦੇ ਸਹਿਯੋਗ ਨਾਲ ਸਭ ਸੰਭਵ ਹੋ ਸਕਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-Trump ਦੀ ਖੁੱਲ੍ਹੀ ਚਿਤਾਵਨੀ, ਈਰਾਨ ਕੋਲ ਸਿਰਫ ਦੋ ਵਿਕਲਪ- ਸਮਝੌਤਾ ਜਾਂ ਹਮਲੇ ਦਾ ਸਾਹਮਣਾ

ਇਸ ਮੌਕੇ ਟ੍ਰੈਫ਼ਿਕ ਪੁਲਸ ਵੱਲੋਂ ਅਵਾਜਾਈ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਚਲਾਇਆ ਗਿਆ। ਪ੍ਰੈੱਸ ਨਾਲ਼ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਉਹ ਹਰ ਸਾਲ ਨਗਰ ਕੀਰਤਨ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਉਨ੍ਹਾਂ ਨੂੰ ਇਹ ਸਭ ਵੇਖ ਕਿ ਖੁਸ਼ੀ ਮਹਿਸੂਸ ਹੁੰਦੀ ਹੈ। ਇਸ ਮੌਕੇ ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ, ਉਥੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੀ ਸਮੁੱਚੀ ਲੀਡਰਸ਼ਿਪ ਵੀ ਉਚੇਚੇ ਤੌਰ 'ਤੇ ਮੌਜੂਦ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News