ਰੋਮ ਦੇ ਸ਼ਹਿਰ ਲਵੀਨੀਓ ''ਚ ਸਜਾਇਆ ਗਿਆ ਨਗਰ ਕੀਰਤਨ
Tuesday, Oct 08, 2024 - 10:06 AM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਰਾਜਧਾਨੀ ਰੋਮ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਦੀਆਂ ਸਮੂਹ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੀਤੀ ਗਈ।
ਇਹ ਵੀ ਪੜ੍ਹੋ: ਇਜ਼ਰਾਈਲ ਨੇ ਲਿਬਨਾਨ ਨੂੰ ਫਿਰ ਦਹਿਲਾਇਆ, 60 ਮਿੰਟ ’ਚ ਹਿਜ਼ਬੁੱਲਾ ਦੇ 120 ਟਿਕਾਣੇ ਤਬਾਹ
ਉਪਰੰਤ ਸੰਗਤਾਂ ਦਾ ਠਾਠਾਂ ਮਾਰਦਾ ਇੱਕਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਾਲੀ ਗੱਡੀ ਦੇ ਮਗਰ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦਿਆਂ ਰੇਲਵੇ ਸ਼ਟੇਸ਼ਨ ਵਾਲੇ ਚੌਕ ਵਿੱਚ ਪੁੱਜਿਆ, ਜਿੱਥੇ ਖੁੱਲੇ ਪੰਡਾਲ ਵਿਚ ਆਏ ਹੋਏ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਦੇ ਨਾਲ ਨਾਲ ਕਮੂਨੇ ਦੀ ਆਸੀਓ ਦੇ ਕਈ ਉੱਚ ਅਧਿਕਾਰੀਆਂ ਵੱਲੋਂ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ ਤੇ ਇਸ ਪਾਵਨ ਤਿਉਹਾਰ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੀ ਸਮਾਪਤੀ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਹੋਈ।
ਇਹ ਵੀ ਪੜ੍ਹੋ: ਪਾਕਿ ਦੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪਤਨੀ, ਵਕੀਲ ਤੇ ਪਾਰਟੀ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ ਇਮਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8