ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ

Tuesday, Sep 01, 2026 - 04:41 PM (IST)

ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਨਨਕਾਣਾ ਸਾਹਿਬ  (ਸਰਬਜੀਤ ਸਿੰਘ ਬਨੂੜ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਪੱਟੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਬਾਲ ਲੀਲਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸੰਪੰਨ ਹੋਇਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-   ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਸ਼ਾਮਲ ਹੋਈਆਂ। ਸਮੁੱਚੇ ਰਸਤੇ ਦੌਰਾਨ ਸੰਗਤਾਂ ਅਤੇ ਸਥਾਨਕ ਵਸਨੀਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸਤਿਨਾਮ-ਵਾਹਿਗੁਰੂ ਦੇ ਜਾਪ ਅਤੇ ਗੁਰਬਾਣੀ ਕੀਰਤਨ ਨਾਲ ਸਮੁੱਚਾ ਮਾਹੌਲ ਰੂਹਾਨੀ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਗੋਪਾਲ ਸਿੰਘ ਚਾਵਲਾ ਸਮੇਤ ਨਗਰ ਕੀਰਤਨ ਅਤੇ ਗੁਰੂਘਰ ਲਈ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News