ਇਟਲੀ ਦੀ ਰਾਜਧਾਨੀ ਰੋਮ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

Monday, Apr 14, 2025 - 12:45 PM (IST)

ਇਟਲੀ ਦੀ ਰਾਜਧਾਨੀ ਰੋਮ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਮਿਲਾਨ/ਇਟਲੀ (ਸਾਬੀ ਚੀਨੀਆ, ਦਲਬੀਰ ਕੈਂਥ)- ਸੈਂਟਰ ਇਟਲੀ ਵਿੱਚ ਵੱਸਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੋਮ ਅਤੇ ਲਾਸੀਓ ਸਟੇਟ ਦੀਆਂ ਹੋਰਨਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਦੇ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇੱਕ ਸਾਂਝੀ ਵਾਲਤਾ ਦਾ ਉਪਦੇਸ਼ ਦਿੰਦਾ ਹੋਇਆ ਅਲੌਕਿਕ ਨਗਰ ਕੀਰਤਨ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਲਗਭਗ ਇਟਲੀ ਦੇ ਹਰੇਕ ਹਿੱਸੇ ਵਿੱਚੋਂ ਪਹੁੰਚੀਆਂ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੁੰਦਿਆਂ ਹੋਇਆ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

PunjabKesari

PunjabKesari

ਨੌਜਵਾਨ ਸੇਵਾਦਾਰਾਂ ਵੱਲੋਂ ਬੜੇ ਹੀ ਸੁਚੱਜੇ ਢੰਗ ਦੇ ਨਾਲ ਗੁਰੂ ਕੇ ਲੰਗਰਾਂ ਦੇ ਅਟੁੱਟ ਵਰਤਾਏ ਗਏ। ਜਦ ਨਗਰ ਕੀਰਤਨ ਪਿਆਸਾ ਵਿਕਟੋਰੀਆ ਦੀ ਪਰਿਕਰਮਾ ਕਰ ਰਿਹਾ ਸੀ ਤਾਂ ਆਸ ਪਾਸ ਵਿੱਚ ਜਿੰਨੇ ਵੀ ਦੁਕਾਨਦਾਰ ਤੇ ਹੋਰਨਾਂ ਸੰਗਤਾਂ ਵੱਲੋ ਥਾਂ-ਥਾਂ ਤੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਦਿਆਂ ਹੋਇਆ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਦੇ ਭਾਈ ਸਰਬਜੀਤ ਸਿੰਘ ਮਾਣਕਪੁਰੀ, ਭਾਈ ਗੁਰਮੀਤ ਸਿੰਘ ਗੁਰਦਾਸਪੁਰ ਵਾਲੇ ਵੱਲੋਂ ਕਵੀਸ਼ਰੀ ਵਾਰਾਂ ਨਾਲ ਨਿਹਾਲ ਕੀਤਾ ਗਿਆ। ਰਾਗੀ ਸਿੰਘ ਦੁਆਰਾ ਵੀ ਹਾਜ਼ਰੀਆਂ ਭਰੀਆਂ ਗਈਆਂ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-Trump ਦਾ ਨਵਾਂ ਫ਼ੈਸਲਾ, 10 ਲੱਖ ਪ੍ਰਵਾਸੀਆਂ ਨੂੰ ਕਰਨਗੇ ਡਿਪੋਰਟ

ਗਤਕੇ ਵਾਲੇ ਸਿੰਘਾ ਵੱਲੋਂ ਗਤਕਾ ਕਲਾ ਦੇ ਜੋਹਰ ਵਿਖਾਏ ਗਏ। ਨਗਰ ਕੀਰਤਨ ਦੀ ਸਮਾਪਤੀ 'ਤੇ ਪ੍ਰਬੰਧਕ ਕਮੇਟੀ ਵੱਲੋਂ ਹੋਰਨਾਂ ਗੁਰਦੁਆਰਾ ਸਾਹਿਬ ਤੋਂ ਆਏ ਹੋਏ ਪ੍ਰਬੰਧਕ ਕਮੇਟੀਆਂ ਸੇਵਾਵਾਂ ਵਿੱਚ ਹਿੱਸਾ ਪਾਉਣ ਵਾਲਿਆਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਨਾਲ ਸਨਮਾਨ ਕੀਤਾ ਗਿਆ। ਨਗਰ ਕੀਰਤਨ ਸਫਲਤਾ ਪੂਰਵਕ ਤੇ ਨਿਰਵਿਘਨ ਕਰਵਾਉਣ ਲਈ ਸਥਾਨਕ ਪੁਲਸ ਪ੍ਰਸ਼ਾਸਨ ਵੱਲੋਂ ਟਰੈਫਿਕ ਨੂੰ ਜਿਸ ਤਰ੍ਹਾਂ ਕੰਟਰੋਲ ਕੀਤਾ ਗਿਆ ਸੀ ਉਹ ਆਪਣੇ ਆਪ ਵਿੱਚ ਕਾਬਲੇ ਤਾਰੀਫ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
 


author

Vandana

Content Editor

Related News