ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

Sunday, Apr 12, 2026 - 12:10 PM (IST)

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਮਹਾਨਗਰ ਵੈਨਕੂਵਰ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਵੈਨਕੂਵਰ ਦੇ ਪ੍ਰਸਿੱਧ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ। ਇਹ ਨਗਰ ਕੀਰਤਨ ਵੈਨਕੂਵਰ ਦੇ ਤੈਅਸੁਦਾ ਰਸਤਿਆਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

PunjabKesari

ਅੱਜ ਦੇ ਨਗਰ ਕੀਰਤਨ ਚ ਸ਼ਾਮਿਲ ਹੋਈਆਂ ਸੰਗਤਾਂ ਵੱਲੋਂ ਸਜਾਈਆਂ ਗਈਆਂ ਕੇਸਰੀ ਦਸਤਾਰਾਂ ਅਤੇ ਦੁਪੱਟਿਆਂ ਨਾਲ ਸਮੁੱਚਾ ਮਾਹੌਲ ਖਾਲਸਾਈ ਰੰਗ ਚ ਰੰਗਿਆ ਨਜਰੀ ਆਇਆ। ਇਸ ਦੇ ਨਾਲ-ਨਾਲ ਵੱਖ-ਵੱਖ ਕਾਰੋਬਾਰੀ ਅਦਾਰਿਆਂ ਅਤੇ ਸਥਾਨਕ ਸਿੱਖ ਸੰਗਤਾਂ ਵੱਲੋਂ ਨਿਰਧਾਰਿਤ ਥਾਵਾਂ ਤੇ ਵੱਖ-ਵੱਖ ਪਕਵਾਨਾਂ ਦੇ ਅਟੁੱਟ ਲੰਗਰਾਂ ਦਾ ਕੀਤਾ ਗਿਆ ਇੰਤਜਾਮ ਵੀ ਸਲਾਹੁਣਯੋਗ  ਸੀ। ਨਗਰ ਕੀਰਤਨ ਦੌਰਾਨ ਵੱਖ-ਵੱਖ ਵਾਹਨਾਂ ਅਤੇ ਸੜਕ ਦੇ ਦੁਵੱਲੇ ਪਾਸੇ ਸਜਾਈਆਂ ਗਈਆਂ ਆਰਜੀ ਸਟੇਜਾਂ ਤੋਂ ਵੱਖ-ਵੱਖ ਰਾਗੀ ਢਾਡੀ, ਕਵੀਸ਼ਰੀ ਅਤੇ ਕੀਰਤਨੀ ਜਥਿਆਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ।

PunjabKesari

 ਪੜ੍ਹੋ ਇਹ ਅਹਿਮ ਖ਼ਬਰ- ਹੋਰਮੁਜ਼ ਤੋਂ ਲੰਘਾਉਣੈ ਜਹਾਜ਼ ਤਾਂ ਦੇਣਾ ਪਵੇਗਾ 18 ਕਰੋੜ ! ਈਰਾਨ ਨੇ ਤੈਅ ਕੀਤਾ ਰੇਟ

ਅੱਜ ਦੇ ਇਸ ਨਗਰ ਕੀਰਤਨ ਵਿੱਚ ਸਿੱਖ ਭਾਈਚਾਰੇ ਦੀਆਂ ਸੰਗਤਾਂ ਤੋਂ ਇਲਾਵਾ ਦੂਸਰੇ ਭਾਈਚਾਰੇ ਦੇ ਲੋਕ ਵੀ ਸ਼ਾਮਿਲ ਹੋਏ। ਪ੍ਰਬੰਧਕਾਂ ਵੱਲੋਂ ਸਮੁੱਚੇ ਨਗਰ ਕੀਰਤਨ ਦੇ ਰੂਟ ਅਤੇ ਹੋਰਨਾਂ ਪ੍ਰਬੰਧਾਂ ਨੂੰ ਸਬੰਧੀ ਸੁਚੱਜੇ ਢੰਗ ਨਾਲ ਨਾਲ ਕਰਵਾਉਣ ਲਈ ਵਿਆਪਕ ਇੰਤਜਾਮ  ਕੀਤੇ ਗਏ ਸਨ, ਜਦਕਿ ਸਥਾਨਕ ਪੁਲਿਸ ਅਤੇ ਵੈਨਕੂਵਰ ਸਿਟੀ ਦੇ ਸਾਂਝੇ  ਸਹਿਯੋਗ  ਨਾਲ ਟ੍ਰੈਫਿਕ ਸੰਬੰਧੀ ਸਬੰਧੀ ਬਦਲਵੇਂ ਉਹ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਹ ਇਹ ਮਹਾਨ ਨਗਰ ਕੀਰਤਨ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਭ ਤੋਂ ਵੱਡੇ ਧਾਰਮਿਕ ਸਮਾਗਮਾਂ ਚੋਂ ਇੱਕ ਗਿਣਿਆ ਜਾਂਦਾ ਹੈ। ਅੱਜ ਦੇ ਨਗਰ ਕੀਰਤਨ 'ਚ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਏ ਬੀ ਸਮੇਤ ਕਈ ਹੋਰ ਸਿਆਸੀ ਅਤੇ ਧਾਰਮਿਕ ਹਸਤੀਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News