ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਆਯੋਜਿਤ

Monday, Nov 11, 2024 - 11:07 AM (IST)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਮੁੱਚੀ ਲੋਕਾਈ ਨੂੰ ਕਿਰਤ ਕਰੋ ਨਾਮ ਜਪੋ ਵੰਡ ਛਕੋ ਦਾ ਉਪਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਦੇਸ਼-ਵਿਦੇਸ਼ ਵਿੱਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸਕਾਟਲੈਂਡ ਦੇ ਖੂਬਸੂਰਤ ਸ਼ਹਿਰ ਗਲਾਸਗੋ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਐਲਬਰਟ ਡਰਾਈਵ ਦੀ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਨਗਰ ਕੀਰਤਨ ਦਾ ਪਹਿਲਾ ਤੇ ਵਿਚਕਾਰਲਾ ਪੜਾਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸੇਂਟ ਐਂਡਰਿਉ ਡਰਾਈਵ ਸੀ।

PunjabKesari

ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਨਾਲ ਪਹੁੰਚੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਗਿਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਲੁਭਾਇਆ ਸਿੰਘ ਮਹਿਮੀ, ਸਰਦਾਰ ਹਰਜੀਤ ਸਿੰਘ ਖਹਿਰਾ, ਸਰਦਾਰ ਗੁਰਦੀਪ ਸਿੰਘ ਸਮਰਾ ਆਦਿ ਨੇ ਜਿੱਥੇ ਸੰਗਤਾਂ ਨੂੰ ਵਧਾਈ ਪੇਸ਼ ਕੀਤੀ, ਉੱਥੇ ਸਮੁੱਚੀਆਂ ਸੰਗਤਾਂ ਨੂੰ ਇਸ ਨਗਰ ਕੀਰਤਨ ਦਾ ਹਿੱਸਾ ਬਣਨ 'ਤੇ ਧੰਨਵਾਦ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸਾਨੂੰ ਇਹ ਸਿੱਖਿਆ ਲੈਣੀ ਬਣਦੀ ਹੈ ਕਿ ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ ਸੀ। ਆਓ ਇਸ ਦਿਨ ਪ੍ਰਣ ਕਰੀਏ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੜ ਬੰਨ੍ਹ ਕੇ ਹਰ ਕਿਸੇ ਦੇ ਹੱਕ ਦੀ ਰਾਖੀ ਵੀ ਕਰਾਂਗੇ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਸਰਕਾਰ ਦਾ ਵੱਡਾ ਕਦਮ, ਲੇਕ ਦਾ ਨਾਮ ਰੱਖਿਆ 'Guru Nanak Lake'

PunjabKesari

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾ ਰਹੀ ਸੀ। ਬੇਸ਼ੱਕ ਇਸ ਦਿਨ ਮੀਂਹ ਪੈ ਰਿਹਾ ਸੀ ਪਰ ਫਿਰ ਵੀ ਰੌਚਕ ਨਜ਼ਾਰਾ ਪੇਸ਼ ਹੋ ਰਿਹਾ ਸੀ। ਇਸ ਸਮੇਂ ਜਿੱਥੇ ਗੁਰੂ ਘਰ ਦੇ ਵਜ਼ੀਰ ਭਾਈ ਅਮਰੀਕ ਸਿੰਘ, ਭਾਈ ਮਨਪ੍ਰੀਤ ਸਿੰਘ ਤੇ ਭਾਈ ਗਗਨਦੀਪ ਸਿੰਘ ਵੱਲੋਂ ਲਗਾਤਾਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ ਉੱਥੇ ਦੂਰ-ਦੂਰ ਤੱਕ ਤੁਰੀਆਂ ਜਾ ਰਹੀਆਂ ਸੰਗਤਾਂ ਆਪੋ ਆਪਣੀਆਂ ਟੋਲੀਆਂ ਦੇ ਰੂਪ ਦੇ ਵਿੱਚ ਕੀਰਤਨ ਤੇ ਭਜਨ ਗਾਇਨ ਕਰਦੀਆਂ ਨਜ਼ਰ ਆ ਰਹੀਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News