ਇਟਲੀ ਦੇ ਸ਼ਹਿਰ ਲਵੀਨੀਓ ''ਚ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

02/28/2023 2:57:04 PM

ਮਿਲਾਨ/ਇਟਲੀ (ਸਾਬੀ ਚੀਨੀਆ): ਸਰਬੰਸਦਾਨੀ, ਸਾਹਿਬ-ਏ-ਕਮਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜ ਕੇ ਸਿੱਖ ਪੰਥ ਜੀ ਸਾਜਨਾ ਕੀਤੀ ਗਈ ਸੀ। ਇਸ ਦਿਵਸ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਵਿਦੇਸ਼ਾਂ ਵਿੱਚ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸੇ ਲੜੀ ਤਹਿਤ ਭਾਰਤੀ ਭਾਈਚਾਰੇ ਦੀ ਵੱਧ ਵਸੋਂ ਵਾਲੇ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 16 ਅਪ੍ਰੈਲ, 2023 ਦਿਨ ਐਤਵਾਰ ਨੂੰ ਲਵੀਨੀਓ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਮਨਾਇਆ ਗਿਆ 'ਅੰਤਰਾਸ਼ਟਰੀ ਭਾਸ਼ਾ ਦਿਵਸ'

ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਗੁਰੂ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਗੋਬਿੰਦਸਰ ਸਾਹਿਬ ਤੋਂ ਆਰੰਭ ਹੋਵੇਗਾ ਅਤੇ ਸ਼ਹਿਰ ਦੀ ਪ੍ਰਕਰਮਾ ਕਰਦਿਆਂ ਹੋਇਆਂ ਲਵੀਨੀਓ ਸ਼ਹਿਰ ਚ' ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਖੇ ਪਹੁੰਚੇਗਾ। ਰਾਗੀ ਸਿੰਘਾਂ ਤੇ ਕੀਰਤਨੀਏ ਜਥਿਆਂ ਵਲੋਂ ਖੁੱਲ੍ਹੇ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਉਪਰੰਤ ਨਗਰ ਕੀਰਤਨ ਮੁੜ ਵਾਪਸ ਗੁਰਦੁਆਰਾ ਗੋਬਿੰਦਸਰ ਸਾਹਿਬ ਲਈ ਰਵਾਨਾ ਹੋਵੇਗਾ ਤੇ ਨਗਰ ਕੀਰਤਨ ਦੀ ਸਮਾਮਤੀ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਗੁਰਦੁਆਰਾ ਪ੍ਰੰਬਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਹੈ ਕਿ ਇਸ ਵਿਸ਼ਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News