ਇਟਲੀ ਦੇ ਸ਼ਹਿਰ ਲਵੀਨੀਓ ''ਚ 5 ਮਈ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

Monday, Apr 29, 2024 - 07:29 PM (IST)

ਇਟਲੀ ਦੇ ਸ਼ਹਿਰ ਲਵੀਨੀਓ ''ਚ 5 ਮਈ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਰਾਜਧਾਨੀ ਰੋਮ ਦੇ ਨਾਲ ਲੱਗਦੇ ਕਸਬਾ ਲਵੀਨੀਓ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾ ਸਹਿਯੋਗ ਨਾਲ ਖਾਲਸਾ ਪੰਥ ਦੇ 325ਵੇਂ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ 5 ਮਈ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨੇ ਦੇ ਭੋਗ ਤੇ 5 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ। 

ਪੜ੍ਹੋ ਇਹ ਅਹਿਮ ਖ਼ਬਰ-ਇਟਲੀ : ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ 

ਉਪਰੰਤ ਗੁਰਦੁਆਰਾ ਸਾਹਿਬ ਤੋ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆਂ ਹੇਠ ਨਗਰ ਕੀਰਤਨ ਦੀ ਆਰੰਭਤਾਂ ਕੀਤੀ ਜਾਵੇਗੀ। ਜੋ ਕਿ ਲਵੀਨੀਓ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਸ਼ਹਿਰ ਦੇ ਸ਼ਟੇਸ਼ਨ ਵਾਲੇ ਚੌਕ ਵਿੱਚ ਪਹੁੰਚੇਗਾ, ਜਿੱਥੇ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਜਾਣਗੇ। ਇਸ ਮੌਕੇ ਪੰਥ ਦੇ ਪ੍ਰਸਿੱਧ ਢਾਡੀ, ਰਾਗੀ ਤੇ ਕਵੀਸ਼ਰੀ ਜਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਨਿਹਾਲ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸੈਂਟਰ ਇਟਲੀ ਦੇ ਸ਼ਹਿਰ ਲਵੀਨੀਓ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸਭ ਤੋਂ ਵੱਧ ਸੰਗਤਾਂ ਹਾਜਰੀਆਂ ਭਰਕੇ ਆਪਣਾ ਜੀਵਨ ਸਫਲਾ ਬਣਾਉਂਦੀਆਂ ਹਨ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗਾਂ ਸਿੰਘਾਂ ਦੁਆਰਾ ਗਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ ਤੇ ਗੁਰੂ ਕਿ ਲੰਗਰ ਅਤੁੱਟ ਵਰਤਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News