ਇਟਲੀ ''ਚ 29 ਸਤੰਬਰ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

Monday, Sep 23, 2024 - 10:46 AM (IST)

ਇਟਲੀ ''ਚ 29 ਸਤੰਬਰ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

ਮਿਲਾਨ/ ਇਟਲੀ (ਸਾਬੀ ਚੀਨੀਆਂ)- ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਕਰਕੇ ਜਾਣਿਆ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਮਹਾਨ ਨਗਰ ਕੀਰਤਨ 29 ਸਤੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਜਿਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 28 ਸਤੰਬਰ ਦਿਨ ਸ਼ਨੀਵਾਰ ਨੂੰ ਆਰੰਭ ਅਖੰਡ ਪਾਠਾਂ ਦੇ ਸ਼ਾਮ ਵੇਲੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੰਡਾਲ ਸਜਾਏ ਜਾਣਗੇ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਲਈ ਖੁਸ਼ਖ਼ਬਰੀ, ਗ੍ਰੀਨ ਕਾਰਡ ਸਬੰਧੀ ਅਮਰੀਕਾ ਨੇ ਕੀਤਾ ਅਹਿਮ ਐਲਾਨ

ਦੂਸਰੇ ਦਿਨ ਮਹਾਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਵੇਗੀ। ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿੱਚ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ ਜਦ ਕਿ ਆਏ ਹੋਏ ਢਾਡੀ ਅਤੇ ਕੀਰਤਨੀਏ ਸਿੰਘਾਂ ਦੇ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾ ਕੇ ਨਿਹਾਲ ਕਰਨਗੇ ਅਤੇ ਨੌਜਵਾਨ ਵੱਲੋਂ ਗਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਨਗਰ ਕੀਰਤਨ ਵਿੱਚ ਪੁੱਜਣ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News