ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ''ਤੇ ਸਜਾਏ ਨਗਰ ਕੀਰਤਨ ''ਚ ਗੂੰਜੇ "ਬੋਲੋ ਸੋ ਨਿਹਾਲ ਦੇ ਜੈਕਾਰੇ

Tuesday, Nov 07, 2023 - 03:55 PM (IST)

ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ''ਤੇ ਸਜਾਏ ਨਗਰ ਕੀਰਤਨ ''ਚ ਗੂੰਜੇ "ਬੋਲੋ ਸੋ ਨਿਹਾਲ ਦੇ ਜੈਕਾਰੇ

ਮਿਲਾਨ/ਇਟਲੀ (ਸਾਬੀ ਚੀਨੀਆ): ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਸੰਗਤ ਵੱਲੋਂ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਟਲੀ ਦੇ ਜ਼ਿਲ੍ਹਾ ਬੈਰਗਮੋ ਵਿਖੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਦੁਆਰਾ ਹਰ ਸਾਲ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਸਾਲ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੋਵੋ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਇਟਲੀ ਭਰ ਤੋਂ ਆਈਆਂ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। 

PunjabKesari

ਪੰਜ ਪਿਆਰਿਆ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਸਿੱਖੀ ਸਿਧਾਤਾਂ ਤਹਿਤ ਹੋਈ। ਇਸ ਦੌਰਾਨ ਰਾਗੀ ਸਿੰਘਾਂ ਵੱਲੋਂ ਆਈਆਂ ਸੰਗਤਾਂ ਨੂੰ ਸ਼ਬਦ ਕੀਰਤਨ ਸ਼ਰਵਣ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਕਵੀਸ਼ਰੀ ਭਾਈ ਗੁਰਮੁੱਖ ਸਿੰਘ ਜੌਹਲ ਅਤੇ ਹੋਰਨਾਂ ਦੁਆਰਾ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਛੋਟੇ-ਛੋਟੇ ਬੱਚਿਆਂ ਵੱਲੋਂ ਵੀ ਕੀਰਤਨ ਰਾਹੀਂ ਹਾਜ਼ਰੀਆਂ ਭਰਦੇ ਹੋਏ ਆਪਣਾ ਜੀਵਨ ਸ਼ਫਲਾ ਬਣਾਇਆ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-ਜਲੰਧਰ ਦੇ ਹਰਬਲਾਸ ਦੁਸਾਂਝ ਨੇ ਇਟਲੀ 'ਚ ਰਚਿਆ ਇਤਿਹਾਸ, ਹਾਸਲ ਕੀਤੀ ਇਹ ਉਪਲਬਧੀ

ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਗਤਕੇ ਵਾਲੇ ਸਿੰਘਾਂ ਵੱਲੋ ਗਤਕਾ ਕਲਾ ਦੇ ਅਲੌਕਿਕ ਦ੍ਰਿਸ਼ ਵਿਖਾਏ ਗਏ। ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਦੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆ ਗਈਆਂ। ਸੰਗਤਾਂ ਲਈ ਵੱਖ-ਵੱਖ ਸਟਾਲਾਂ ਦੇ ਪ੍ਰਬੰਧ ਕਰਕੇ ਸੇਵਾਵਾਂ ਨਿਭਾਈਆਂ ਗਈਆਂ। ਪ੍ਰਬਧੰਕ ਕਮੇਟੀ ਵੱਲੋ ਇਸ ਨਗਰ ਕੀਰਤਨ ਲਈ ਹਰ ਸੰਭਵ ਸਹਿਯੋਗ ਦੇਣ ਨਗਰ ਕੌਸਲ ਕੋਵੋ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਉਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।   


author

Vandana

Content Editor

Related News