ਵਿਲੇਤਰੀ ਵਿਖੇ ਖਾਲਸਾ ਸਾਜਨਾ ਦਿਵਸ ਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 22 ਨੂੰ

Thursday, May 12, 2022 - 03:40 PM (IST)

ਰੋਮ (ਕੈਂਥ)-ਇਟਲੀ ਦੀ ਰਾਜਧਾਨੀ ਰੋਮ ਅਤੇ ਲਾਸੀਓ ਸੂਬੇ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਦਰਬਾਰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਮਈ ਨੂੰ ਸ਼ਹਿਰ ਵਿਲੇਤਰੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਦੀਪ ਸਿੰਘ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 20 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਭੋਗ ਉਪਰੰਤ 10 ਵਜੇ ਸ੍ਰੀ ਅਖੰਡ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 22 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ। ਦੁਪਹਿਰ 12 ਵਜੇ ਵਿਲੇਤਰੀ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ parco muratori (ਜਿਥੇ ਵੀਰਵਾਰ ਨੂੰ ਮਾਰਕੀਟ ਲੱਗਦੀ ਹੈ) ਵਿਖੇ ਇਕੱਤਰ ਹੋ ਕੇ ਨਗਰ ਕੀਰਤਨ ’ਚ ਹਾਜ਼ਰੀਆਂ ਭਰੋ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਗੋਬਿੰਦਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਲਵੀਰ ਸਿੰਘ ਵੱਲੋਂ ਕਥਾ ਕੀਰਤਨ ਅਤੇ ਭਾਈ ਅਜੀਤ ਸਿੰਘ ਥਿੰਦ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ ਜਾਵੇਗਾ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਵਧ-ਚੜ੍ਹ ਕੇ ਇਸ ਮਹਾਨ ਨਗਰ ਕੀਰਤਨ ’ਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

 

 

 

 

 

 


Manoj

Content Editor

Related News