ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 649ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਅਪ੍ਰੈਲ ਨੂੰ

Wednesday, Mar 11, 2026 - 02:43 PM (IST)

ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 649ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 11 ਅਪ੍ਰੈਲ ਨੂੰ

ਵਿਚੈਂਸਾ (ਦਲਵੀਰ ਸਿੰਘ ਕੈਂਥ) ਦੁਨੀਆ ਨੂੰ ਵਹਿਮਾਂ ਭਰਮਾਂ ਤੋਂ ਬਾਹਰ ਕੱਢ ਕੇ ਸਿਰਫ਼ "ਅਕਾਲ ਪੁਰਖ ਹਰਿ" ਨਾਲ ਜੋੜਨ ਵਾਲੇ ਕਾਂਸ਼ੀ ਦੀ ਧਰਤੀ ਸੀਰ ਗੋਵਰਧਨ ਉਪੱਰ 14ਵੀਂ ਸਦੀ ਵਿੱਚ ਅਵਤਾਰ ਧਾਰਨ ਵਾਲੇ ਮਹਾਨ ਕ੍ਰਾਂਤੀਕਾਰੀ,ਯੁੱਗ ਪੁਰਸ਼ ,ਧਿਆਤਮਕਬਾਦੀ, ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਜਿਹਨਾਂ ਦਾ 649ਵਾਂ ਆਗਮਨ ਪੁਰਬ ਨੂੰ ਵਿਸ਼ਵ ਭਰ ਵਿੱਚ ਸੰਗਤਾਂ ਵੱਲੋਂ ਬਹੁਤ ਹੀ ਸਤਿਕਾਰ ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ।ਇਟਲੀ ਵਿੱਚ ਵੀ ਇਸ ਪਾਵਨ ਤੇ ਪਵਿੱਤਰ ਦਿਵਸ ਸੰਬਧੀ ਭਗਤੀ ਲਹਿਰ ਦਾ  ਮਹਾਂ ਕੁੰਭ ਦੇਖਣ ਨੂੰ ਮਿਲ ਰਿਹਾ ਹੈ ਜਿਸ ਤਹਿਤ ਇਟਲੀ ਦੇ ਸੂਬੇ ਵੈਨੇਤੋ ਦੇ ਜਿ਼ਲ੍ਹਾ ਵਿਚੈਂਸਾ ਦੇ ਸ਼ਹਿਰ ਮੋਨਤੇਕਿਓ ਮਾਜੋਰੇ ਸਥਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦਾ 649ਵਾਂ  ਪ੍ਰਕਾਸ਼ ਦਿਵਸ 11 ਤੇ 12 ਅਪ੍ਰੈਲ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬਹੁਤ ਹੀ ਸ਼ਾਨੋ ਸੌਕਤ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

PunjabKesari

PunjabKesari

ਇਹ ਗੁਰਦੁਆਰਾ ਸਾਹਿਬ ਪਿਛਲੇ 2 ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਇਟਲੀ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਝੰਡਾ ਬੁਲੰਦ ਕਰਦਾ ਆ ਰਿਹਾ ਹੈ ਤੇ ਹਰ ਸਾਲ ਵਿਸ਼ਾਲ ਨਗਰ ਕੀਰਤਨ ਵੀ ਸਜਾਉਂਦਾ ਆ ਰਿਹਾ ਹੈ ਤੇ ਇਸ ਵਾਰ ਇਸ ਗੁਰਦੁਆਰਾ ਸਾਹਿਬ ਵੱਲੋਂ ਆਪਣਾ 23ਵਾਂ ਵਿਸ਼ਾਲ ਨਗਰ ਕੀਰਤਨ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਰਵਿਦਾਸੀਆ ਧਰਮ ਦੇ ਅਨੁਸਾਰ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀਓ ਦੀ ਅੰਮ੍ਰਿਤਬਾਣੀ ਦੀ ਛੱਤਰ ਛਾਇਆ ਹੇਠ ਸਜਾਇਆ ਜਾ ਰਿਹਾ ਹੈ।ਜਿਸ ਵਿੱਚ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ ਜਾਵੇ।

PunjabKesari

12 ਅਪ੍ਰੈਲ ਦਿਨ ਐਤਵਾਰ ਨੂੰ ਆਰੰਭੇ ਆਖੰਡ ਜਾਪ ਸ਼੍ਰੀ ਅੰਮ੍ਰਿਤਬਾਣੀ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜੇਗਾ ਜਿਸ ਵਿੱਚ ਭਾਰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ ਤੇ 108 ਸੰਤ ਹਰਵਿੰਦਰ ਦਾਸ ਈਸਪੁਰ ਵਾਲੇ ਅਤੇ ਅਮਰੀਕਾ ਦੀ ਧਰਤੀ ਤੋਂ ਮਿਸ਼ਨਰੀ ਪ੍ਰਚਾਰਕ ਭਾਈ ਪ੍ਰਕਾਸ ਸਿੰਘ ਮਿਸ਼ਨ ਦਾ ਹੋਕਾ ਦੇਣ ਲਈ ਪਹੁੰਚ ਰਹੇ ਹਨ।ਇਸ ਮੌਕੇ ਪ੍ਰਸਿੱਧ ਲੋਕ ਗਾਇਕ ਰਣਜੀਤ ਰਾਣਾ ਵੀ ਸਜੇ ਕੀਰਤਨ ਦਰਬਾਰ ਵਿੱਚ ਆਪਣੀ ਬੁਲੰਦ ਆਵਾਜ਼ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਸੁਪਨ ਸ਼ਹਿਰ ਬੇਗਮਪੁਰਾ ਦੀਆਂ ਬਾਤਾਂ ਪਾਉਣਗੇ।ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੋਨਤੇਕਿਓ ਮਾਜੋਰ(ਵਿਚੈਂਸਾ)ਦੀ ਸਮੁੱਚੀ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਕਿਹਾ ਕਿ ਸਮੂਹ ਸੰਗਤ ਇਸ ਵਿਸ਼ਾਲ ਪ੍ਰਕਾਸ਼ ਦਿਵਸ ਸਮਾਗਮ ਵਿੱਚ ਹੁੰਮ-ਹੁੰਮਾ ਕੇ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕਰੇ।11 ਅਪ੍ਰੈਲ ਨੂੰ ਸਵੇਰੇ ਸ਼੍ਰੀ ਨਿਸ਼ਾਨ ਸਾਹਿਬ ਦੀ ਰਸਮ ਸਮੂਹ ਸੰਗਤਾਂ ਸਾਂਝੈ ਤੇ ਨਿਭਾਈ ਜਾਵੇਗੀ ਉਪੰਰਤ ਦੁਪਿਹਰ ਸਮੇਂ ਨਗਰ ਕੀਰਤਨ ਗੁਰੂ ਦੇ ਜੈਕਾਰਿਆਂ ਨਾਲ ਆਰੰਭ ਹੋਵਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News