''ਬੋਲੇ ਸੋ ਨਿਹਾਲ'' ਦੇ ਜੈਕਾਰਿਆਂ ਨਾਲ ਗੂੰਜ ਉਠਿਆ ਇਟਲੀ ਦਾ ਸ਼ਹਿਰ ਕਰੇਮੋਨਾ
Wednesday, Apr 12, 2023 - 02:53 PM (IST)
ਮਿਲਾਨਇਟਲੀ (ਸਾਬੀ ਚੀਨੀਆ) ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਜਿੱਥੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਵੱਖ-ਵੱਖ ਤਰ੍ਹਾਂ ਦੇ ਸਮਾਗਮ ਉਲੀਕ ਰਹੀਆਂ ਹਨ। ਉੱਥੇ ਇਟਲੀ ਦੀਆਂ ਸਿੱਖ ਸੰਸਥਾਵਾਂ ਵੀ ਦੇਸ਼ ਭਰ ’ਚ ਸਮਾਗਮ ਉਲੀਕ ਰਹੀਆਂ ਹਨ, ਜੋ ਕਿ ਬੇਹੱਦ ਸ਼ਲਾਘਾਯੋਗ ਹਨ। ਵੱਖ-ਵੱਖ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਨ੍ਹਾਂ ਕਾਬਿਲੇ ਤਾਰੀਫ਼ ਕਾਰਵਾਈਆਂ ਤਹਿਤ ਇਟਲੀ ਦੇ ਕਰੇਮੋਨਾ ਦੇ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਇਟਲੀ ਦੇ ਸ਼ਹਿਰ ਵਿਖੇ ਸਜਾਿੲਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਕਰੇਮੋਨਾ ਦੇ ਸਟੇਡੀਅਮ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਾਵਾਈ ਹੇਠ ਹੋਈ। ਜਿੱਥੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਦੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ।ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਵੱਖ-ਵੱਖ ਕਵੀਸ਼ਰੀ ਅਤੇ ਕੀਰਤਨੀ ਜੱਥਿਆ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਗੱਤਕਾ ਅਕੈਦਮੀ ਦੇ ਸਿੰਘਾਂ ਵੱਲੋ ਗਤਕੇ ਦੇ ਜੌਹਰ ਵਿਖਾਉਂਦੇ ਹੋਏ ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਹੋਰ ਵੀ ਚਾਰ ਚੰਨ ਲਾ ਦਿੱਤੇ।
ਪੜ੍ਹੋ ਇਹ ਅਹਿਮ ਖ਼ਬਰ-ਕੈਲੀਫੋਰਨੀਆ ਅਸੈਂਬਲੀ ਦੀ ਸੰਸਦ ਨੂੰ ਮੰਗ, 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਵਜੋਂ ਮਿਲੇ ਮਾਨਤਾ
ਸ਼ਾਮ ਨੂੰ ਨਗਰ ਕੀਰਤਨ ਪਿਆਸਾ ਲੂਨਾ ਪਾਰਕ ਵਿਖੇ ਸਮਾਪਤ ਹੋਇਆ। ਜਿੱਥੇ ਨਗਰ ਕੀਰਤਨ ਸੰਗਤਾਂ ਲਈ ਪੰਡਾਲ ਸਜਾਿੲਆ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਜਿਹਨਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਤੇ ਇੰਨਾ ਵੱਡਾ ਸਫਲ ਇਕੱਠ ਹੋਇਆ। ਇਸ ਮੌਕੇ ਇਟਲੀ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ। ਜਿਹਨਾਂ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ। ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ।
ਨੋਟ- ਇਸ ਖ਼ਬਰ ਬਾਰੇ ਕੁਮੈਂਟਕਰ ਦਿਓ ਰਾਏ।