ਜੌਰਜ ''ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
Tuesday, May 05, 2026 - 05:04 PM (IST)
ਵੈਨਕੂਵਰ, (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਖੂਬਸੂਰਤ ਪਹਾੜਾਂ ਦੀ ਗੋਦ 'ਚ ਵੱਸਦੇ ਸ਼ਹਿਰ ਪ੍ਰਿੰਸ ਜੌਰਜ ਵਿਚ ਸਥਿਤ ਸ੍ਰੀ ਗੁਰੂ ਨਾਨਕ ਦਰਬਾਰ ਗੁਰੂ ਘਰ ਤੋਂ ਹਰ ਸਾਲ ਵਾਗ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ 16 ਮਈ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਲੜੀਦੇ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰੇ ਦੇ ਮੁੱਖ ਸੇਵਾਦਾਰ ਭਾਈ ਜਸਵੰਤ ਸਿੰਘ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 16 ਮਈ ਨੂੰ ਗੁਰਦੁਆਰਾ ਸਾਹਿਬ ਤੋਂ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਸਵੇਰੇ 10 ਵਜੇ ਆਰੰਭ ਹੋਵੇਗਾ।
ਨਗਰ ਕੀਰਤਨ ਨਿਰਧਾਰਤ ਰੂਟਾਂ ਰਾਹੀਂ ਹੁੰਦਾ ਹੋਇਆ 12:30 ਵਜੇ ਸੀਐਨ ਸੈਂਟਰ ਪਹੁੰਚੇਗਾ, ਜਿੱਥੇ ਸਜਾਈਆਂ ਗਈਆਂ ਆਰਜੀ ਸਟੇਜਾਂ ਤੋਂ ਵੱਖ-ਵੱਖ ਧਾਰਮਿਕ ਬੁਲਾਰਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 2 ਵਜੇ ਇਹ ਨਗਰ ਕੀਰਤਨ ਆਪਣੇ ਅਗਲੇ ਨਿਰਧਾਰਤ ਰੂਟ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ 4 ਵਜੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪਨ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
