ਗੁ: ਨਾਨਕ ਦਰਬਾਰ ਤੋਂ ਸਜਾਇਆ ਗਿਆ ਨਗਰ ਕੀਰਤਨ : ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

Monday, Jul 15, 2024 - 11:28 AM (IST)

ਗੁ: ਨਾਨਕ ਦਰਬਾਰ ਤੋਂ ਸਜਾਇਆ ਗਿਆ ਨਗਰ ਕੀਰਤਨ : ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵੈਨਕੂਵਰ (ਮਲਕੀਤ ਸਿੰਘ) - ਸਰੀ ਡੈਲਟਾ ਦੇ ਸਕਾਟ ਰੋਡ ’ਤੇ ਸਥਿਤ ਗੁ: ਗੁਰੂ ਨਾਨਕ ਦਰਬਾਰ ਤੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਇਕ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛੱਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਸਵੇਰੇ ਇਹ ਨਗਰ ਕੀਰਤਨ ਉਕਤ ਗੁਰੂ ਘਰ ਤੋਂ ਆਰੰਭ ਹੋ ਕੇ 70 ਏ ਐਵੀਨਿਊ, 124 ਸਟਰੀਟ, 66 ਐਵੀਨਿਊ, 124-ਏ ਸਟਰੀਟ ਅਤੇ 68 ਐਵੀਨਿਊ ਰਾਹੀਂ ਹੁੰਦਾ ਹੋਇਆ ਸ਼ਾਮੀਂ ਗੁਰੂ ਘਰ ਵਿਖੇ ਸੰਪੰਨ ਹੋਇਆ। ਇਸ ਮੌਕੇ ’ਤੇ ਸਥਾਨਕ ਸੰਗਤਾਂ ਵੱਲੋਂ ਨਗਰ ਕੀਰਤਨ ’ਚ ਸ਼ਾਮਿਲ ਹੋਈਆਂ ਸੰਗਤਾਂ ਲਈ ਥਾਂ-ਥਾਂ ’ਤੇ ਕੀਤੇ ਗਏ ਲੰਗਰਾਂ ਦੇ ਪ੍ਰਬੰਧ ਸ਼ਲਾਘਾਯੋਗ ਸਨ। ਇਸ ਨਗਰ ਕੀਰਤਨ ’ਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਵੱਲੋਂ ਸ਼ਰਦਾਈਆਂ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।


author

Harinder Kaur

Content Editor

Related News