ਸ਼ੈਪਰਟਨ ''ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Monday, Nov 18, 2024 - 02:20 PM (IST)

ਸ਼ੈਪਰਟਨ ''ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਵਿਕਟੋਰੀਆ ਸੂਬੇ ਦੇ ਸ਼ਹਿਰ ਸ਼ੈਪਰਟਨ ਦੇ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਬੀਤੇ ਦਿਨ ਸਮੂਹ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਅੰਦਰ ਆਰੰਭ ਹੋ ਕੇ ਬਹੁਤ ਹੀ ਸ਼ਰਧਾ ਪੂਰਵਕ ਸੰਪੰਨ ਹੋਇਆ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ ਕ੍ਰਿਸ ਰਾਈਟ ਨੂੰ ਊਰਜਾ ਮੰਤਰੀ ਵਜੋਂ ਕੀਤਾ ਨਾਮਜ਼ਦ

PunjabKesari

ਇਸ ਮੌਕੇ ਸਮੂਹ ਸੰਗਤਾਂ ਵੱਲੋਂ ਗੁਰਬਾਣੀ ਅਤੇ ਗੁਰੂ ਜਸ ਸਰਵਣ ਕੀਤਾ ਗਿਆ। ਇਸ ਦੌਰਾਨ ਸ਼ਹਿਰ ਅਤੇ ਲਾਗਲੇ ਕਸਬਾ ਨਿਵਾਸੀਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰੀਆਂ। ਉਪਰੰਤ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਅਤੇ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ।

ਇਹ ਵੀ ਪੜ੍ਹੋ: ਸਾਊਦੀ ਅਰਬ ਨੇ ਇਸ ਸਾਲ ਹੁਣ ਤੱਕ 100 ਤੋਂ ਵੱਧ ਵਿਦੇਸ਼ੀਆਂ ਨੂੰ ਦਿੱਤੀ ਸਜ਼ਾ-ਏ-ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News