ਤੈਰਾਨੌਵਾ (ਇਟਲੀ) 'ਚ 21 ਮਈ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

05/17/2022 11:55:52 AM

ਮਿਲਾਨ/ਇਟਲੀ (ਸਾਬੀ ਚੀਨੀਆ) ਸੈਂਟਰ ਇਟਲੀ ਦੀ ਸਟੇਟ ਤੋਸਕਾਨਾ ਦੇ ਕਸਬਾ ਤੈਰਾਨੌਵਾ ਦੇ ਗੁਰਦਆਰਾ ਸੰਗਤ ਸਭਾ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ 21 ਮਈ ਸ਼ਨੀਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਸਜਾਏ ਜਾ ਰਹੇ ਨਗਰ ਕੀਰਤਨ ਲਈ ਸੰਗਤਾਂ ਵਿਚ ਉਤਸ਼ਾਹ ਵੇਖਿਆ ਹੀ ਬਣਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ - ਸਿੱਖਾਂ ਦੇ ਕਤਲ ਦੇ ਵਿਰੋਧ 'ਚ ਨਨਕਾਣਾ ਸਾਹਿਬ ਅਤੇ ਪੇਸਾਵਰ 'ਚ ਜ਼ੋਰਦਾਰ ਪ੍ਰਦਰਸ਼ਨ (ਵੀਡੀਓ)

ਇਸ ਲਈ ਜੰਗ ਪੱਧਰ 'ਤੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸ਼ਮਸ਼ੀਰੇ ਖਾਲਸਾ ਗਤਕਾ ਅਕੈਡਮੀ ਸੁਜਾਰਾ ਦੇ ਸਿੰਘ ਵੱਲੋ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਜਾਣਗੇ, ਜਦ ਕਿ ਗੁਰਮੁੱਖ ਸਿੰਘ ਜੌਹਲ ਵੱਲੋਂ ਕਵੀਸ਼ਰੀ ਵਾਰਾਂ ਨਾਲ ਨਿਹਾਲ ਕੀਤਾ ਜਾਵੇਗਾ। ਇਸ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸਥਾਨਿਕ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਲਾਵਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਹਿਮ ਆਗੂ ਵੀ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਨਗੇ। "ਯੂਰਪ ਨਿਊਜ ਟੀ ਵੀ ਦੀ ਟੀਮ ਵੱਲੋਂ ਲਾਈਵ ਪ੍ਰੋਗਰਾਮ ਰਾਹੀਂ ਦੇਸ਼ ਵਿਦੇਸ਼ ਵਿਚ ਬੈਠੀਆਂ ਸੰਗਤਾਂ ਨੂੰ ਨਗਰ ਕੀਰਤਨ ਦੇ ਦਰਸ਼ਨ ਕਰਵਾਏ ਜਾਣਗੇ। 


Vandana

Content Editor

Related News