ਦੱਖਣੀ ਇਟਲੀ ਦੇ ਸ਼ਹਿਰ ਬੱਤੀਪਾਲੀਆ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

Saturday, Apr 20, 2024 - 06:07 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿਖੇ ਸਥਿਤ ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਦੀਆਂ ਸੰਗਤਾਂ ਵੱਲੋਂ ਖਾਲਸਾ ਪੰਥ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਧਿਆਨ ਵਿੱਚ ਰੱਖਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ  21 ਅਪ੍ਰੈਲ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਸਾਬਕਾ ਪ੍ਰਧਾਨ ਸੁਲਿੰਦਰ ਸਿੰਘ ਸੋਨੀ (ਡਾਨਸੀਵਾਲ) ਨੇ ਦੱਸਿਆ ਕਿ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਦਾ ਉਤਸ਼ਾਹ ਵੇਖਣ ਯੋਗ ਹੈ ਅਤੇ ਉਹ ਖੁਦ ਯੂ.ਕੇ. ਤੋਂ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਆਏ ਹਨ।

ਇਹ ਵੀ ਪੜ੍ਹੋ: ਟਰੰਪ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦੇ ਬਾਹਰ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਮੌਤ

ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਪਿਛਲੇ ਸਾਲਾਂ ਨਾਲੋਂ ਵੱਧ ਸੰਗਤਾਂ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ। ਉਹਨਾਂ ਦੱਸਿਆ ਕਿ ਨੌਜਵਾਨਾਂ ਵੱਲੋਂ ਲੰਗਰਾਂ ਦੇ ਸਟਾਲ ਲਾਏ ਜਾਣਗੇ ਅਤੇ ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਅਜੀਤ ਸਿੰਘ ਥਿੰਦ ਅਤੇ ਸਾਥੀ, ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ | ਨਗਰ ਕੀਰਤਨ ਦੀ ਆਰੰਭਤਾ ਠੀਕ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ 5 ਪਿਆਰਿਆਂ ਦੀ ਅਗਵਾਈ ਵਿਚ ਹੋਵੇਗੀ। 

ਇਹ ਵੀ ਪੜ੍ਹੋ: ਇਜ਼ਰਾਈਲ-ਈਰਾਨ ਯੁੱਧ ਦੌਰਾਨ ਮਸਕ ਦੀ ਸਲਾਹ: ਇਕ ਦੂਜੇ ’ਤੇ ਰਾਕੇਟ ਦਾਗਣ ਦੀ ਬਜਾਏ, ਸਿਤਾਰਿਆਂ ਵੱਲ ਦਾਗੋ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News