ਪ੍ਰਿੰਸ ਜੌਰਜ਼ ''ਚ 18 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ

Saturday, May 11, 2024 - 12:31 PM (IST)

ਪ੍ਰਿੰਸ ਜੌਰਜ਼ ''ਚ 18 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ

ਵੈਨਕੂਵਰ (ਮਲਕੀਤ ਸਿੰਘ) - ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਸੂਬੇ ਦੇ ਖੂਬਸੂਰਤ ਪਹਾੜਾਂ ਦੀ ਗੋਦ ਵਿਚ ਵੱਸਦੇ ਸ਼ਹਿਰ ਪ੍ਰਿੰਸ ਜੌਰਜ਼ ਵਿਚ ਸਥਿਤ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਚ 18 ਮਈ ਨੂੰ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਆਗੂ ਭਾਈ ਜਸਵੰਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਜਾਣ ਵਾਲਾ ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰੂ ਘਰ ਤੋਂ ਆਰੰਭ ਹੋਵੇਗਾ।

ਇਹ ਵੀ ਪੜ੍ਹੋ - ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਝਟਕਾ, ਮਹਿੰਗਾ ਹੋਇਆ ਸੋਨਾ-ਚਾਂਦੀ, ਚੈਕ ਕਰੋ ਅੱਜ ਦਾ ਰੇਟ

ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਕਰੀਬ 12 ਵਜੇ ਦੁਪਹਿਰ ਸੀ.ਐੱਨ ਸੈਂਟਰ ਪੁੱਜੇਗਾ, ਜਿਥੇ ਵੱਖ-ਵੱਖ ਗਤਕਾ ਟੀਮਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਇਸ ਦੇ ਨਾਲ ਹੀ ਉਕਤ ਸਥਾਨ 'ਤੇ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਦੌਰਾਨ ਆਈਆਂ ਹੋਈਆਂ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ। ਆਖੀਰ ਵਿਚ ਸ਼ਾਮ ਵੇਲੇ ਇਹ ਨਗਰ ਕੀਰਤਨ ਗੁਰੂ ਘਰ ਪਹੁੰਚ ਕੇ ਸੰਪੰਨ ਹੋਵੇਗਾ। ਇਸੇ ਹੀ ਦਿਨ ਅੰਮ੍ਰਿਤ ਵੇਲੇ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ - 'ਸੋਨੇ' ਤੋਂ ਜ਼ਿਆਦਾ ਰਿਟਰਨ ਦੇਵੇਗੀ 'ਚਾਂਦੀ', 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਹੋ ਸਕਦੀ ਹੈ 'ਕੀਮਤ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News