''ਬਲੈਕ ਲਿਸਟ'' ''ਚੋਂ ਹਟਾਏ ਗਏ 312 ਸਿੱਖਾਂ ਦੇ ਨਾਂ, NRI ਭਾਈਚਾਰੇ ''ਚ ਖੁਸ਼ੀ ਦੀ ਲਹਿਰ

10/01/2019 9:04:21 PM

ਲੰਡਨ (ਭਾਸ਼ਾ)- ਬ੍ਰਿਟੇਨ 'ਚ ਰਹਿਣ ਵਾਲੇ ਇਕ ਪ੍ਰਸਿੱਧ ਵਾਸੀ ਭਾਰਤੀ (ਐਨ.ਆਰ.ਆਈ.) ਨੇ 312 ਸਿੱਖ ਵਿਦੇਸ਼ੀ ਨਾਗਰਿਕਾਂ ਦੇ ਨਾਂ ਕਾਲੀ ਸੂਚੀ ਵਿਚੋਂ ਕੱਢੇ ਅਤੇ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਬੰਦ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਖਬਰ ਨਾਲ ਬ੍ਰਿਟੇਨ ਵਿਚ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸੋਸ਼ਲ ਐਜੂਕੇਸ਼ਨ ਵਾਲੰਟਰੀ ਐਸੋਸੀਏਸ਼ਨ ਟਰੱਸਟ ਯੂ.ਕੇ. (ਸੇਵਾ) ਦੇ ਪ੍ਰਧਾਨ ਅਤੇ ਬੇਡਫੋਰਡ ਵਿਚ ਸ਼ਰਨਬਰੁੱਕ ਕਾਨਿਲ ਨੇ ਕੌਂਸਲਰ ਚਰਣ ਕੰਵਲ ਸਿੰਘ ਸੇਖੋਂ ਨੇ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਥੇ ਇਕ ਬਿਆਨ ਵਿਚ ਕਿਹਾ ਕਿ 2015 ਵਿਚ ਮੋਦੀ ਦੀ ਲੰਡਨ ਯਾਤਰਾ ਦੇ ਦੌਰਾਨ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਇਕ ਸਮੂਹ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

ਸੇਖੋਂ ਨੇ ਕਿਹਾ ਕਿ ਪੀ.ਐਮ. ਮੋਦੀ ਨਾਲ ਮੁਲਾਕਾਤ ਦੌਰਾਨ ਕਾਲੀ ਸੂਚੀ ਵਿਚ 312 ਵਿਦੇਸ਼ੀ ਨਾਗਰਿਕਾਂ ਦੇ ਨਾਂ ਹਟਾਉਣ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਸਮੇਤ ਹੋਰ ਮੁੱਦੇ ਚੁੱਕੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਮੋਦੀ ਨੇ ਸਾਡੀਆਂ ਸਾਰੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ। ਸੇਖੋਂ ਨੇ ਕਿਹਾ ਕਿ ਮੈਂ ਕਾਫੀ ਅਹਿਮ ਮੁਲਾਕਾਤ ਦਾ ਪ੍ਰਬੰਧ ਕਰਨ ਵਿਚ ਹਾਂ-ਪੱਖੀ ਭੂਮਿਕਾ ਨਿਭਾਉਣ ਲਈ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨਰ ਦਾ ਧੰਨਵਾਦ ਕਰਨਾ ਚਾਹਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਸ਼ਾਂਤੀ ਤੋਂ ਬਾਅਦ ਪਹਿਲੀ ਵਾਰ ਕੋਈ ਭਾਰਤੀ ਪ੍ਰਧਾਨ ਮੰਤਰੀ ਬ੍ਰਿਟੇਨ ਦੀ ਜ਼ਮੀਨ 'ਤੇ ਸਿੱਖ ਵਫਦ ਨਾਲ ਮਿਲਿਆ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ 13 ਸਤੰਬਰ ਨੂੰ ਦੱਸਿਆ ਸੀ ਕਿ ਸਰਕਾਰ ਨੇ ਆਪਣੀ ਕਾਲੀ ਸੂਚੀ ਵਿਚ ਭਾਰਤੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ 312 ਸਿੱਖ ਵਿਦੇਸ਼ੀ ਨਾਗਰਿਕਾਂ ਦੇ ਨਾਂ ਹਟਾ ਦਿੱਤੇ ਹਨ ਅਤੇ ਸੂਚੀ ਵਿਚ ਸਿਰਫ ਦੋ ਨਾਂ ਰਹਿੰਦੇ ਹਨ।

Sunny Mehra

This news is Content Editor Sunny Mehra