ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ
Friday, Mar 13, 2026 - 02:12 PM (IST)
ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਕੈਨੇਡਾ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ (45) ਦਾ ਉਸ ਦੇ ਘਰ ਵਿਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਨੈਂਸੀ ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰਾਂ,ਖਾਸ ਕਰਕੇ ਖਾਲਿਸਤਾਨ ਲਹਿਰ ਦੇ ਵਿਰੋਧ ਲਈ ਜਾਣੀ ਜਾਂਦੀ ਸੀ। ਇਸ ਲਈ ਉਸ ਦੇ ਕਤਲ ਪਿੱਛੇ ਖਾਲਿਸਤਾਨੀਆਂ ਦਾ ਹੱਥ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹੁਣ ਕੈਨੇਡੀਅਨ ਸਿਆਸਤਦਾਨ ਮੈਕਸਿਮ ਬਰਨੀਅਰ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਖਾਲਿਸਤਾਨ ਦਾ ਵਿਰੋਧ ਕਰਨ ਕਰਕੇ ਉਸ ਦਾ ਕਤਲ ਕੀਤਾ ਗਿਆ। ਉਨ੍ਹਾਂ ਨੇ ਇਕ ਟਵੀਟ ਕਰ ਕੇ ਇਸ ਸਬੰਧੀ ਦਾਅਵਾ ਕੀਤਾ ਹੈ।
“Nancy Grewal, 45, who was stabbed to death last week at a client’s Lasalle, Ont., home, was also a social media influencer known for her opposition to Khalistan.”
— Maxime Bernier (@MaximeBernier) March 12, 2026
“Canada has listed Khalistan groups including the International Sikh Youth Federation (ISYF) and Babbar Khalsa… pic.twitter.com/PVPTfUCsHu
ਬਰਨੀਅਰ ਮੁਤਾਬਕ,"ਕੈਨੇਡਾ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਸਮੇਤ ਖਾਲਿਸਤਾਨੀ ਸਮੂਹਾਂ ਨੂੰ ਅੱਤਵਾਦੀ ਸੰਸਥਾਵਾਂ ਵਜੋਂ ਸੂਚੀਬੱਧ ਕੀਤਾ ਹੈ।" ਇਸ ਲਹਿਰ ਦੇ ਸਮਰਥਕਾਂ ਦਾ ਕੈਨੇਡਾ ਵਿੱਚ ਸਵਾਗਤ ਨਹੀਂ ਹੈ। ਇਸ ਲਈ ਵੱਡੇ ਪੱਧਰ 'ਤੇ ਇਨ੍ਹਾਂ ਦਾ ਇਮੀਗ੍ਰੇਸ਼ਨ ਖਤਮ ਹੋਣਾ ਚਾਹੀਦਾ ਹੈ, ਅਤੇ ਵੱਡੇ ਪੱਧਰ 'ਤੇ ਦੇਸ਼ ਨਿਕਾਲੇ ਸ਼ੁਰੂ ਹੋਣੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
