ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

Friday, Mar 13, 2026 - 02:12 PM (IST)

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਕੈਨੇਡਾ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ (45) ਦਾ ਉਸ ਦੇ ਘਰ ਵਿਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਨੈਂਸੀ ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰਾਂ,ਖਾਸ ਕਰਕੇ ਖਾਲਿਸਤਾਨ ਲਹਿਰ ਦੇ ਵਿਰੋਧ ਲਈ ਜਾਣੀ ਜਾਂਦੀ ਸੀ। ਇਸ ਲਈ ਉਸ ਦੇ ਕਤਲ ਪਿੱਛੇ ਖਾਲਿਸਤਾਨੀਆਂ ਦਾ ਹੱਥ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹੁਣ ਕੈਨੇਡੀਅਨ ਸਿਆਸਤਦਾਨ ਮੈਕਸਿਮ ਬਰਨੀਅਰ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਖਾਲਿਸਤਾਨ ਦਾ  ਵਿਰੋਧ ਕਰਨ ਕਰਕੇ ਉਸ ਦਾ ਕਤਲ ਕੀਤਾ ਗਿਆ। ਉਨ੍ਹਾਂ ਨੇ ਇਕ ਟਵੀਟ ਕਰ ਕੇ ਇਸ ਸਬੰਧੀ ਦਾਅਵਾ ਕੀਤਾ ਹੈ।

 

ਬਰਨੀਅਰ ਮੁਤਾਬਕ,"ਕੈਨੇਡਾ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਸਮੇਤ ਖਾਲਿਸਤਾਨੀ ਸਮੂਹਾਂ ਨੂੰ ਅੱਤਵਾਦੀ ਸੰਸਥਾਵਾਂ ਵਜੋਂ ਸੂਚੀਬੱਧ ਕੀਤਾ ਹੈ।" ਇਸ ਲਹਿਰ ਦੇ ਸਮਰਥਕਾਂ ਦਾ ਕੈਨੇਡਾ ਵਿੱਚ ਸਵਾਗਤ ਨਹੀਂ ਹੈ। ਇਸ ਲਈ ਵੱਡੇ ਪੱਧਰ 'ਤੇ ਇਨ੍ਹਾਂ ਦਾ ਇਮੀਗ੍ਰੇਸ਼ਨ ਖਤਮ ਹੋਣਾ ਚਾਹੀਦਾ ਹੈ, ਅਤੇ ਵੱਡੇ ਪੱਧਰ 'ਤੇ ਦੇਸ਼ ਨਿਕਾਲੇ ਸ਼ੁਰੂ ਹੋਣੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News