ਨੈਨਸੀ ਪੇਲੋਸੀ ਨੇ ਅਫ਼ਗਾਨਿਸਤਾਨ ’ਚ ਮਾਰੇ ਗਏ ਫ਼ੌਜੀਆਂ ਦੇ ਸਨਮਾਨ ’ਚ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦਾ ਦਿੱਤਾ ਹੁਕਮ
Friday, Aug 27, 2021 - 04:39 PM (IST)
ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਵਿਚ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅਫ਼ਗਾਨਿਸਤਾਨ ਵਿਚ ਆਤਮਘਾਤੀ ਹਮਲੇ ਵਿਚ ਮਾਰੇ ਗਏ ਅਮਰੀਕੀ ਫ਼ੌਜੀਆਂ ਅਤੇ ਹੋਰ ਲੋਕਾਂ ਦੇ ਸਨਮਾਨ ਵਿਚ ਅਮਰੀਕੀ ਕੈਪੀਟਲ (ਸੰਸਦ ਭਵਨ) ’ਤੇ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾਉਣ ਦਾ ਹੁਕਮ ਦਿੱਤਾ ਹੈ।
ਪੇਲੋਸੀ ਦੇ ਦਫ਼ਤਰ ਨੇ ਕਿਹਾ ਕਿ ਉਨ੍ਹਾਂ ਨੇ ਅਫ਼ਗਾਨਿਸਤਾਨ ਵਿਚ ਕਾਬੁਲ ਹਵਾਈ ਅੱਡੇ ਦੇ ਬਾਹਰ ਬੰਬ ਧਮਾਕਿਆਂ ਦੇ ਬਾਅਦ ਵੀਰਵਾਰ ਨੂੰ ਝੰਡੇ ਨੂੰ ਅੱਧਾ ਝੁਕਾਉਣ ਦਾ ਹੁਕਮ ਦਿੱਤਾ। ਕੇਂਦਰੀ ਕਮਾਂਡ ਦੇ ਬੁਲਾਰੇ ਕੈਪਟਨ ਬਿਲ ਅਰਬਨ ਮੁਤਾਬਕ ਬੰਬ ਧਮਾਕਿਆਂ ਵਿਚ ਘੱਟ ਤੋਂ ਘੱਟ 95 ਅਫ਼ਗਾਨ ਅਤੇ 13 ਅਮਰੀਕੀ ਫ਼ੌਜੀ ਮਾਰੇ ਗਏ।