ਸ੍ਰੀ ਨਨਕਾਣਾ ਸਾਹਿਬ ’ਚ ਅਰਬਾਂ ਰੁਪਏ ਦੀ ਲਾਗਤ ਨਾਲ ਬਣੇਗੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਯੂਨੀਵਰਸਿਟੀ : ਏਜਾਜ਼ ਸ਼ਾਹ

Friday, Nov 19, 2021 - 11:24 PM (IST)

ਸ੍ਰੀ ਨਨਕਾਣਾ ਸਾਹਿਬ ’ਚ ਅਰਬਾਂ ਰੁਪਏ ਦੀ ਲਾਗਤ ਨਾਲ ਬਣੇਗੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਯੂਨੀਵਰਸਿਟੀ : ਏਜਾਜ਼ ਸ਼ਾਹ

ਪਾਕਿਸਤਾਨ-ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ੍ਰੀ ਨਨਕਾਣਾ ਸਾਹਿਬ ’ਚ ਬਹੁਤ ਸ਼ਰਧਾ ਤੇ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਦੌਰਾਨ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮ ’ਚ ਪਾਕਿਸਤਾਨ ਦੇ ਕੇਂਦਰੀ ਡਰੱਗ ਕੰਟਰੋਲ ਮੰਤਰੀ ਏਜਾਜ਼ ਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਸੰਬੋਧਨ ਕਰਦਿਆਂ ਏਜਾਜ਼ ਸ਼ਾਹ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਇਕ ਯੂਨੀਵਰਸਿਟੀ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤਕ ਬਣ ਕੇ ਤਿਆਰ ਹੋ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਤਕਰੀਬਨ 7 ਅਰਬ ਦੀ ਲਾਗਤ ਨਾਲ ਬਣੇਗੀ।

ਇਹ ਵੀ ਪੜ੍ਹੋ : ਅਮਰੀਕਾ ਕਰ ਸਕਦੈ ਬੀਜਿੰਗ ਓਲੰਪਿਕ ਦਾ ਕੂਟਨੀਤਕ ਬਾਈਕਾਟ, ਰਾਸ਼ਟਰਪਤੀ ਜੋਅ ਬਾਈਡੇਨ ਨੇ ਦਿੱਤੇ ਸੰਕੇਤ

ਇਹ ਯੂਨੀਵਰਸਿਟੀ ਮਿਸਰ ਦੀ ਅਲ ਹਜ਼ਰ ਯੂਨੀਵਰਸਿਟੀ ਵਾਂਗ ਹੋਵੇਗੀ। ਇਸ ਵਿਚ ਪੰਜਾਬੀ ਤੇ ਗੁਰਮੁਖੀ ਪੜ੍ਹਾਈ ਜਾਵੇਗੀ, ਜੇ ਕਿਸੇ ਸਿੱਖ ਭਰਾ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਭਾਸ਼ਾ ਸਬੰਧੀ ਤਾਂ ਉਹ ਇਥੇ ਆ ਕੇ ਆਪਣੀ ਮੁਸ਼ਕਿਲ ਹੱਲ ਕਰ ਸਕੇਗਾ। ਇਸ ਦੌਰਾਨ ਉਨ੍ਹਾਂ ਭਾਰਤ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਵੀ ਜ਼ਿਕਰ ਕੀਤਾ ਤੇ ਭਾਰਤ ਤੋਂ ਪਹੁੰਚੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ ਇਕ ਸਾਲ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਧਰਨੇ ’ਤੇ ਬੈਠੇ ਹੋਏ ਸਨ। ਉਨ੍ਹਾਂ ਕਿਹਾ ਕਿ ਜੇ ਤੁਹਾਡੇ ਇਰਾਦੇ ਪੱਕੇ ਹਨ ਤਾਂ ਤੁਸੀਂ ਪਹਾੜ ਵੀ ਢਾਹ ਸਕਦੇ ਹੋ।

ਇਹ ਵੀ ਪੜ੍ਹੋ : ਤੁਰਕੀ ਦੇ ਅਰਜ਼ਰੂਮ 'ਚ ਆਇਆ 5.1 ਤੀਬਰਤਾ ਦਾ ਭੂਚਾਲ, ਕਈ ਘਰਾਂ ਨੂੰ ਪਹੁੰਚਿਆ ਨੁਕਸਾਨ

ਨੋਟ-ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News