ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ''ਚ ਕੁਦਰਤ ਦਾ ਕਹਿਰ, ਬਰਫ਼ ਦੇ ਤੋਦੇ ਡਿੱਗਣ ਕਾਰਨ 4 ਲੋਕਾਂ ਦੀ ਮੌਤ

Tuesday, Mar 24, 2026 - 10:24 AM (IST)

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ''ਚ ਕੁਦਰਤ ਦਾ ਕਹਿਰ, ਬਰਫ਼ ਦੇ ਤੋਦੇ ਡਿੱਗਣ ਕਾਰਨ 4 ਲੋਕਾਂ ਦੀ ਮੌਤ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਉੱਤਰੀ-ਪੱਛਮੀ ਖੇਤਰ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਵਾਪਰੇ ਦੋ ਵੱਖ-ਵੱਖ ਹਾਦਸਿਆਂ 'ਚ ਚਾਰ ਲੋਕਾਂ ਦੀ ਮੌਤ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਟੈਰਸ ਸ਼ਹਿਰ ਦੇ ਉੱਤਰ ਵੱਲ ਮਾਊਂਟ ਕਨਾਊਸ ਇਲਾਕੇ ਵਿੱਚ ਬਰਫ਼ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਤਿੰਨ ਹੇਲੀ-ਸਕੀਇਰਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਅਕਤੀ ਉਸ ਸਮੇਂ “ਇਰੀਡੀਅਮ ਸ਼ੋਲਡਰ” ਨਾਮਕ ਸਕੀ ਰਨ ’ਤੇ ਮੌਜੂਦ ਸਨ, ਜਦੋਂ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : 'ਅਸੀਂ ਨਹੀਂ ਰੁਕਾਂਗੇ, ਈਰਾਨ-ਲੇਬਨਾਨ 'ਤੇ ਜਾਰੀ ਰਹਿਣਗੇ ਹਮਲੇ', ਟਰੰਪ ਨਾਲ ਗੱਲਬਾਤ ਪਿੱਛੋਂ ਨੇਤਨਯਾਹੂ ਦਾ ਐਲਾਨ 

ਇਸ ਤੋਂ ਇਲਾਵਾ, ਇੱਕ ਹੋਰ ਵੱਖਰੇ ਵਾਪਰੇ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਚਾਰ ਹੋ ਗਈ ਹੈ। ਪੁਲਸ ਅਤੇ ਰਾਹਤ ਟੀਮਾਂ ਵੱਲੋਂ ਘਟਨਾ ਸਥਾਨਾਂ ’ਤੇ ਕਾਰਵਾਈ ਜਾਰੀ ਹੈ ਅਤੇ ਹਾਲਾਤਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਖ਼ਤਰਨਾਕ ਮੌਸਮੀ ਹਾਲਾਤਾਂ ਅਤੇ ਬਰਫ਼ ਦੀ ਸਥਿਤੀ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News