ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨਵਕਿਰਨ ਸਿੰਘ ਦੀ ਪਾਣੀ 'ਚ ਡੁੱਬਣ ਕਾਰਨ ਮੌਤ

05/16/2022 9:48:19 AM

ਨਿਊਯਾਰਕ/ਬਰੈਂਪਟਨ (ਰਾਜ ਗੋਗਨਾ/ ਕੁਲਤਰਨ ਪਧਿਆਣਾ)— ਓਨਟਾਰੀਓ ਸੂਬੇ ਦੇ ਬਰੈਂਪਟਨ ਦੇ ਏਲਡਰੇਡੋ ਪਾਰਕ (Eldorado Park) ਵਿਖੇ ਕ੍ਰੈਡਿਟ ਵੈਲੀ ਨਦੀ 'ਚ ਡੁੱਬਣ ਕਾਰਨ ਪੰਜਾਬੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀ ਨਵਕਿਰਨ ਸਿੰਘ ਉਮਰ (20) ਸਾਲ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਲਾਸ਼ ਸਟੀਲਜ਼/ ਕ੍ਰੈਡਿਟ ਵਿਉ ( Steeles/Credit View) ਲਾਗੇ  ਏਲਡਰੇਡੋ ਪਾਰਕ 'ਚੋਂ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ: ਕੈਨੇਡਾ ਦੀ ਸਿਆਸਤ 'ਚ ਪੰਜਾਬੀਆਂ ਦੀ ਅਹਿਮ ਭੂਮਿਕਾ , ਚੋਣ ਮੈਦਾਨ 'ਚ ਉਤਰੇ 20 ਉਮੀਦਵਾਰ

ਪੀਲ ਪੁਲਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਅਤੇ ਇਹ ਹਾਦਸਾ ਕਿਵੇਂ ਵਾਪਰਿਆ, ਇਸ ਗੱਲ ਦਾ ਪਤਾ ਲਗਾਉਣ ਦੀਆਂ ਕੌਸ਼ਿਸ਼ਾਂ ਹੋ ਰਹੀਆਂ ਹਨ। ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਹੁਤ ਵਾਰੀ ਦੱਸਣ ਦੇ ਬਾਵਜੂਦ ਵੀ ਡੂੰਘੇ ਪਾਣੀਆਂ ਤੋਂ ਬਚਾਅ ਪ੍ਰਤੀ ਅਣਗਹਿਲੀ ਵਰਤਣ ਦੀਆਂ ਘਟਨਾਵਾਂ ਇੱਥੇ ਆਮ ਵਾਪਰਦੀਆਂ ਰਹਿੰਦੀਆਂ ਹਨ, ਜਿਸ ਕਾਰਨ ਕੈਨੇਡਾ 'ਚ ਪੜ੍ਹਨ ਆਏ ਵਿਦਿਆਰਥੀਆ ਦੀਆਂ ਹਰ ਸਾਲ ਦਰਜਨਾਂ ਦੇ ਕਰੀਬ ਮੌਤਾਂ ਪਾਣੀ 'ਚ ਡੁੱਬ ਜਾਣ ਕਾਰਨ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ: ਹੈਰਾਨੀਜਨਕ: ਲਾੜਾ-ਲਾੜੀ ਨੇ ਖ਼ੁਦ ਨੂੰ ਅੱਗ ਲਗਾ ਕੇ ਕੀਤੀ ਵਿਆਹ ਵਿਚ ਐਂਟਰੀ, ਵੀਡੀਓ ਵਾਇਰਲ

ਨੋਟ: ਕੈਨੇਡਾ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸਬੰਧੀ ਤੁਸੀਂ ਕੀ ਕਹੋਗੇ।


cherry

Content Editor

Related News