ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਤਰਨਤਾਰਨ ਦੇ ਨਵਰੂਪ ਜੌਹਲ ਦੀ ਹੋਈ ਮੌਤ (ਵੀਡੀਓ)

Sunday, Oct 02, 2022 - 05:46 PM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਤਰਨਤਾਰਨ ਦੇ ਨਵਰੂਪ ਜੌਹਲ ਦੀ ਹੋਈ ਮੌਤ (ਵੀਡੀਓ)

ਇੰਟਰਨੈਸ਼ਨਲ ਡੈਸਕ (ਵਿਜੈ) ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਰੈਂਪਟਨ ਵਿਚ ਪੰਜਾਬੀ ਨੌਜਵਾਨ ਨਵਰੂਪ ਜੌਹਲ ਦੀ ਅਚਾਨਕ ਮੌਤ ਹੋ ਗਈ। ਨੌਜਵਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਣੀਆ ਦਾ ਰਹਿਣ ਵਾਲਾ ਸੀ।ਉਸ ਦੀ ਮੌਤ ਦੀ ਖ਼ਬਰ ਸੁਣ ਸ਼ਨੀਵਾਰ ਨੂੰ ਉਸ ਦੇ ਪਿੰਡ ਕਈ ਘਰਾਂ ਦੇ ਚੁੱਲ੍ਹੇ ਨਹੀਂ ਬਲੇ। ਕੁਝ ਸਮਾਂ ਪਹਿਲਾਂ ਆਪਣੇ ਪੁੱਤਰ ਨਵਰੂਪ ਜੌਹਲ ਨੂੰ ਮਿਲਣ ਲਈ ਉਸ ਦੇ ਪਿਤਾ ਏ.ਐਸ.ਆਈ. ਸਤਨਾਮ ਸਿੰਘ ਬਾਵਾ ਅਤੇ ਮਾਤਾ ਜਗਦੀਸ਼ ਕੌਰ ਕੈਨੇਡਾ ਗਏ ਹੋਏ ਸਨ। ਇਨ੍ਹਾਂ ਮਾਪਿਆਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਪੁੱਤਰ ਨੂੰ ਇਵੇਂ ਲਿਆਉਣਾ ਪਵੇਗਾ। 

 

2016 'ਚ ਸਟੱਡੀ ਬੇਸ 'ਤੇ ਕੈਨੇਡਾ ਗਿਆ ਨਵਰੂਪ ਜੌਹਲ ਅਚਾਨਕ ਬੀਮਾਰੀ ਦਾ ਸ਼ਿਕਾਰ ਹੋ ਗਿਆ। ਸ਼ਨੀਵਾਰ ਨੂੰ ਅਚਾਨਕ ਪਿਤਾ ਸਤਨਾਮ ਸਿੰਘ ਬਾਵਾ ਨੇ ਆਪਣੀ ਬੇਟੀ ਨਵਦੀਪ ਕੌਰ ਨੂੰ ਫੋਨ ਕਰਕੇ ਕਿਹਾ ਕਿ ਹੁਣ ਤੇਰਾ ਭਰਾ ਨਵਰੂਪ ਜੌਹਲ ਇਸ ਦੁਨੀਆ 'ਚ ਨਹੀਂ ਰਿਹਾ। ਇਹ ਸੁਣ ਕੇ ਨਵਦੀਪ ਕੌਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਮਚੀ ਭੱਜਦੌੜ, ਹੁਣ ਤੱਕ 174 ਮੌਤਾਂ(ਤਸਵੀਰਾਂ)

ਨਵਰੂਪ ਜੌਹਲ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਉਕਤ ਨੌਜਵਾਨ ਜੋ ਕਿ ਕੈਨੇਡਾ ਵਿੱਚ ਪੜ੍ਹਦਾ ਸੀ, ਅਚਾਨਕ ਬਿਮਾਰ ਹੋ ਗਿਆ ਸੀ, ਪਰ ਪਤਾ ਨਹੀਂ ਸੀ ਕਿ ਨਵਰੂਪ ਜੌਹਲ ਦੀ ਮੌਤ ਹੋ ਜਾਏਗੀ। ਘਸੀਟਪੁਰਾ ਨੇ ਦੱਸਿਆ ਕਿ ਉਸ ਦੇ ਮਾਪੇ ਕੈਨੇਡਾ ਦੇ ਬਰੈਂਪਟਨ ਵਿੱਚ ਨਵਰੂਪ ਜੌਹਲ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਰੁੱਝੇ ਹੋਏ ਹਨ।

PunjabKesari

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News