ਨਵਾਜ਼ ਸ਼ਰੀਫ ਨੇ ਇਮਰਾਨ ਖਾਨ ''ਤੇ ਲਗਾਇਆ ਦੋਸ਼, ਦੱਸਿਆ ''ਅਪਰਾਧੀ''
Sunday, Jan 17, 2021 - 04:29 PM (IST)
ਇਸਲਾਮਾਬਾਦ (ਬਿਊਰੋ): ਪਾਕਿਸਤਾਨ ਮੁਸਲਿਮ ਲੀਗ (ਐੱਨ) ਦੇ ਪ੍ਰਧਾਨ ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪਰਾਧੀ ਦੱਸਿਆ ਹੈ। ਉਹਨਾਂ ਨੇ ਪੀ.ਟੀ.ਆਈ. ਵਿਦੇਸ਼ੀ ਫੰਡਿੰਗ ਮਾਮਲੇ ਵਿਚ ਇਮਰਾਨ ਖਾਨ ਵੱਲੋਂ ਆਪਣੇ ਦੋ ਏਜੰਟਾਂ 'ਤੇ ਦੋਸ਼ ਲਗਾਉਣ ਦੇ ਮਾਮਲੇ ਵਿਚ ਉਹਨਾਂ ਨੂੰ ਅਪਰਾਧੀ ਕਰਾਰ ਦਿੱਤਾ ਹੈ। ਇਹ ਏਜੰਟ ਇਮਰਾਨ ਖਾਨ ਦੇ ਆਦੇਸ਼ਾਂ 'ਤੇ ਦੋ ਅਮਰੀਕੀ ਕੰਪਨੀਆਂ ਦਾ ਪ੍ਰਬੰਧਨ ਦਾ ਕੰਮ ਦੇਖ ਰਹੇ ਸਨ। ਨਵਾਜ਼ ਸ਼ਰੀਫ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪਰਾਧੀ ਦੱਸਦਿਆਂ ਸਵਾਲ ਕੀਤਾ ਕਿ ਇੰਨੇ ਸਾਫ ਸਬੂਤ ਮਿਲਣ ਦੇ ਬਾਵਜੂਦ ਪਾਕਿਸਤਾਨ ਚੋਣ ਕਮਿਸ਼ਨ (ਈ.ਸੀ.ਪੀ.) ਇਸ ਮਾਮਲੇ ਵਿਚ ਕੋਈ ਕਾਰਵਾਈ ਕਿਉਂ ਨਹੀਂ ਕਰ ਰਿਹਾ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇਕ ਵੀਡੀਓ ਸੰਦੇਸ਼ ਵਿਚ ਇਸ ਦਾ ਜ਼ਿਕਰ ਕਰਦਿਆਂ ਇਹ ਸਵਾਲ ਕੀਤਾ ਹੈ ਕਿ ਦੇਸ਼ ਪਾਕਿਸਤਾਨ ਚੋਣ ਕਮਿਸ਼ਨ ਦੀ ਲਾਪਰਵਾਹੀ ਦੇ ਖ਼ਿਲਾਫ਼ ਵਿਰੋਧ ਕਰ ਰਿਹਾ ਹੈ ਜੋ ਉਹ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਵਿਚ ਦਿਖਾ ਰਿਹਾ ਹੈ। ਇਮਰਾਨ ਖਾਨ ਦੀ ਈਮਾਨਦਾਰੀ ਅਤੇ ਨੈਤਿਕਤਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਨਵਾਜ਼ ਸ਼ਰੀਫ ਨੇ ਕਿਹਾ ਇਮਰਾਨ ਖਾਨ ਈਮਾਨਦਾਰੀ ਦੇ ਨਾਅਰੇ ਲਗਾਉਂਦੇ ਹੋਏ ਅਤੇ ਆਪਣੀ ਤਾਰੀਫ ਕਰਦੇ ਹੋਏ ਇਹ ਕਹਿੰਦੇ ਨਹੀਂ ਥੱਕਦੇ ਕਿ ਜਵਾਬਦੇਹੀ ਉਹਨਾਂ ਤੋਂ ਹੀ ਸ਼ੁਰੂ ਹੋਣੀ ਚਾਹੀਦੀ ਹੈ ਪਰ ਹੁਣ ਉਹੀ ਇਮਰਾਨ ਖਾਨ ਇਨਸਾਫ ਦੇ ਰਸਤੇ ਵਿਚ ਸਭ ਤੋਂ ਵੱਡੀ ਸਮੱਸਿਆ ਬਣ ਗਏ ਹਨ।
ਪੜ੍ਹੋ ਇਹ ਅਹਿਮ ਖਬਰ- ਕਾਰਜਕਾਲ ਦੇ ਪਹਿਲੇ ਹੀ ਦਿਨ ਬਾਈਡੇਨ ਲੈਣਗੇ ਅਹਿਮ ਫ਼ੈਸਲੇ, ਮੁਸਲਿਮ ਦੇਸ਼ਾਂ ਤੋਂ ਹਟੇਗੀ ਪਾਬੰਦੀ
ਨਵਾਜ਼ ਸ਼ਰੀਫ ਨੇ ਇਮਰਾਨ ਖਾਨ 'ਤੇ ਜਾਂਚ ਵਿਚ ਦੇਰੀ ਲਈ ਮੁਸੀਬਤਾਂ ਪੈਦਾ ਕਰਨ ਦਾ ਵੀ ਦੋਸ਼ ਲਗਾਇਆ। ਉਹਨਾਂ ਨੇ ਕਿਹਾ ਕਿ ਈ.ਸੀ.ਪੀ. ਨੇ ਮਾਰਚ 2018 ਵਿਚ ਛਾਣਬੀਣ ਲਈ ਕਮੇਟੀ ਦਾ ਗਠਨ ਕੀਤਾ ਸੀ ਅਤੇ ਇਕ ਮਹੀਨੇ ਵਿਚ ਇਕ ਰਿਪੋਰਟ ਪੇਸ਼ ਕੀਤੇ ਜਾਣ ਦਾ ਨਿਰਦੇਸ਼ ਦਿੱਤਾ ਸੀ ਪਰ ਲੱਗਭਗ ਢਾਈ ਸਾਲ ਬਾਅਦ ਵੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ। ਉਹਨਾਂ ਨੇ ਕਿਹਾ ਕਿ ਇਮਰਾਨ ਖਾਨ ਨੇ ਇਹ ਖੁਦ ਸਵੀਕਾਰ ਕੀਤਾ ਹੈ ਕਿ ਜਦੋਂ ਵਿਦੇਸ਼ੀ ਫੰਡਿੰਗ ਦੀ ਗੱਲ ਆਉਂਦੀ ਹੈ ਤਾਂ ਚੀਜ਼ਾਂ ਗੜਬੜਾ ਜਾਂਦੀਆਂ ਹਨ ਪਰ ਉਹਨਾਂ ਨੇ ਇਸ ਗੜਬੜ ਦੀ ਜ਼ਿੰਮੇਵਾਰੀ ਆਪਣੇ ਏਜੰਟਾਂ 'ਤੇ ਪਾ ਦਿੱਤੀ ਅਤੇ ਕਿਹਾ ਕਿ ਉਹਨਾਂ ਨੇ ਅਜਿਹਾ ਕੀਤਾ ਹੋਵੇਗਾ।
ਕਮਿਸ਼ਨ ਨੂੰ ਸੌਂਪੀ ਗਈ ਰਿਪਰੋਟ 'ਤੇ ਸ਼ਰੀਫ ਨੇ ਕਿਹਾ ਕਿ ਸਟੇਟ ਬੈਂਕ ਆਫ ਪਾਕਿਸਤਾਨ ਨੇ ਪਾਕਿ ਚੋਣ ਕਮਿਸ਼ਨ ਨੂੰ 23 ਖਾਤਿਆਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਸੀ ਜਿਹਨਾਂ ਵਿਚੋਂ 15 ਨੂੰ ਪ੍ਰਧਾਨ ਮੰਤਰੀ ਨੇ ਲੁਕੋ ਦਿੱਤਾ ਅਤੇ ਕਮਿਸ਼ਨ ਨੂੰ ਦਿੱਤੀ ਗਈ ਰਿਪੋਰਟ ਵਿਚ ਸ਼ਾਮਲ ਨਹੀਂ ਕੀਤਾ। ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਨੇ ਕੁੱਲ ਰਾਸ਼ੀ ਜਾਂ ਸਰੋਤ ਦੀ ਖੁਲਾਸਾ ਨਹੀਂ ਕੀਤਾ ਅਤੇ ਇਕ ਪੈਸੇ ਦੀ ਰਸੀਦ ਨਹੀਂ ਦਿੱਤੀ। ਉਹਨਾਂ ਨੇ ਇਹ ਵੀ ਕਿਹਾ ਕਿ 22 ਵਿਰੋਧੀ ਦਲਾਂ ਦਾ ਗਠਜੋੜ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀ.ਡੀ.ਐੱਮ.) 19 ਜਨਵਰੀ ਨੂੰ ਰਾਜਧਾਨੀ ਵਿਚ ਈ.ਸੀ.ਪੀ. ਦਫਤਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰੇਗਾ, ਜਿਸ ਵਿਚ ਲੋਕਾਂ ਨੂੰ ਵਿਰੋਧ ਦੇ ਮਾਰਚ ਵਿਚ ਸ਼ਾਮਲ ਹੋਣ ਅਤੇ ਦੇਸ਼ ਨੂੰ ਅਨਿਆਂ ਤੋਂ ਬਚਾਉਣ ਦੀ ਅਪੀਲ ਕੀਤੀ ਜਾਵੇਗੀ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।