ਭ੍ਰਿਸ਼ਟਾਚਾਰ ਦੇ 2 ਮਾਮਲਿਆਂ ’ਚ ਨਵਾਜ਼ ਸ਼ਰੀਫ ਦੇ ਦੋਸ਼ ਸਾਬਿਤ ਹੋਣ ਵਿਰੁੱਧ ਅਪੀਲ ਖਾਰਜ

06/25/2021 3:57:34 AM

ਇਸਲਾਮਾਬਾਦ – ਪਾਕਿਸਤਾਨ ਦੀ ਇਕ ਉੱਚ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ’ਚ ਦੋਸ਼ ਸਾਬਿਤ ਹੋਣ ਵਿਰੁੱਧ ਦਾਖਲ ਅਪੀਲ ਖਾਰਜ ਕਰ ਦਿੱਤੀ। ਇਸਲਾਮਾਬਾਦ ਹਾਈ ਕੋਰਟ ਦੀ ਬੈਂਚ ਨੇ ਕਿਹਾ ਕਿ ਸ਼ਰੀਫ ਕਾਨੂੰਨ ਤੋਂ ਭੱਜੇ ਹਨ, ਇਸ ਲਈ ਉਹ ਇਸ ਅਦਾਲਤ ਦੇ ਸਾਹਮਣੇ ਸੁਣੇ ਜਾਣ ਦਾ ਆਪਣਾ ਅਧਿਕਾਰ ਗੁਆ ਚੁੱਕੇ ਹਨ ਤੇ ਸਾਡੇ ਕੋਲ ਉਨ੍ਹਾਂ ਦੀ ਅਪੀਲ ਖਾਰਜ ਕਰਨ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਹੈ।

ਇਹ ਵੀ ਪੜ੍ਹੋ: ਕੋਵਿਸ਼ੀਲਡ ਵੈਕਸੀਨ ਨਾਲ ਹੋ ਰਿਹਾ ਗੁਲੀਅਨ ਬੇਰੀ ਸਿੰਡਰੋਮ, ਚਿਹਰੇ ਦੀਆਂ ਮਾਂਸਪੇਸ਼ੀਆਂ 'ਤੇ ਅਸਰ

ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਪ੍ਰਧਾਨ ਸ਼ਰੀਫ (70) ਲਾਹੌਰ ਹਾਈ ਕੋਰਟ ਵੱਲੋਂ ਇਲਾਜ ਲਈ 4 ਹਫਤਿਆਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੇ ਜਾਣ ਦੇ ਬਾਅਦ ਤੋਂ ਨਵੰਬਰ 2019 ਤੋਂ ਲੰਡਨ ’ਚ ਰਹਿ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ਅਵੇਨਫੀਲਡ ਜਾਇਦਾਦ ਤੇ ਅਲ-ਅਜੀਜੀਆ ਸਟੀਲ ਮਿਲਸ ਮਾਮਲਿਆਂ ’ਚ ਦੋਸ਼ੀ ਠਹਿਰਾਇਆ ਗਿਆ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News