ਜਵਾਈ ਦੀ ਗ੍ਰਿਫ਼ਤਾਰੀ ਮਾਮਲੇ ਦੀ ਜਾਂਚ ਰਿਪੋਰਟ ''ਤੇ ਨਵਾਜ਼ ਸ਼ਰੀਫ ਦਾ ਵੱਡਾ ਬਿਆਨ
11/12/2020 11:18:53 AM
ਇੰਟਰਨੈਸ਼ਨਲ ਡੈਸਕ: ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸੁਪਰੀਮੋ ਨਵਾਜ਼ ਸ਼ਰੀਫ ਨੇ ਆਪਣੇ ਜਵਾਈ ਰਿਟਾਇਡ ਕੈਪਟਨ ਸਫਦਰ ਅਵਾਨ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਕਿਹਾ ਕਿ ਜਾਂਚ ਰਿਪੋਰਟ 'ਚ ਜੂਨੀਅਰਸ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ ਅਤੇ ਅਸਲੀ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਕੁੱਲ ਮਿਲਾ ਕੇ ਮਾਮਲੇ ਨੂੰ ਕਵਰ-ਅਪ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸੈਨਾ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਨੂੰ ਕਵਰ-ਅਪ ਕੀਤਾ ਜਾ ਰਿਹਾ ਹੈ।
ਨਵਾਜ਼ ਸ਼ਰੀਫ ਦੇ ਦਾਮਾਦ ਨੂੰ ਗ੍ਰਿਫ਼ਤਾਰ ਕਰਨ ਵਾਲੇ ਸੁਰੱਖਿਆ ਅਧਿਕਾਰੀਆਂ ਨੂੰ ਮੁਅੱਤਵ ਕੀਤਾ ਗਿਆ
ਉੱਧਰ ਪਿਛਲੇ ਮਹੀਨੇ ਕਰਾਚੀ 'ਚ ਇਕ ਹੋਟਲ 'ਚੋਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਰ ਦੇ ਜਵਾਈ ਕੈਪਟਨ ਮੁਹੰਮਦ ਸਫਦਰ ਨੂੰ ਗ੍ਰਿਫ਼ਤਾਰ ਕਰਨ ਵਾਲੇ ਸੁਰੱਖਿਆ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਸਫਦਰ ਨੂੰ ਨਾਅਰੇਬਾਜ਼ੀ ਅਤੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿੰਨਾ ਦੇ ਸਮਾਰਕ ਦੀ ਪਵਿੱਤਰਤਾ ਭੰਗ ਕਰਨ ਦੇ ਦੋਸ਼ 'ਚ 18 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ 11 ਵਿਰੋਧੀ ਦਲਾਂ ਦੇ ਗਠਬੰਧਨ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ ਨੇ ਕਿਹਾ ਕਿ ਸਰਕਾਰ ਪਿਛਲੇ ਮਹੀਨੇ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਫਦਰ ਨੂੰ ਉਸ ਦਿਨ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ।
ਪਾਕਿਸਤਾਨ ਦੀ ਪੀਪੁਲਸ ਪਾਰਟੀ ਨੇ ਪੁੱਛਿਆ ਹੈ ਕਿ ਗ੍ਰਿਫ਼ਤਾਰੀ ਦਾ ਆਦੇਸ਼ ਕਿਸ ਨੇ ਦਿੱਤਾ ਸੀ। ਬਾਅਦ 'ਚ ਅਜਿਹੀਆਂ ਖਬਰਾਂ ਆਈਆਂ ਸਨ ਕਿ ਸਿੰਧ ਪ੍ਰਾਂਤ ਦੇ ਪੁਲਸ ਪ੍ਰਮੁੱਖ ਮੁਸ਼ਤਾਕ ਮਹਾਰ ਨੂੰ ਅਰਧ ਸੈਨਿਕ ਰੇਂਜਰਸ ਉਨ੍ਹਾਂ ਦੀ ਰਿਹਾਇਸ਼ ਤੋਂ ਲੈ ਗਈ ਅਤੇ ਇਕ ਮਾਮਲਾ ਦਰਜ ਕਰਨ ਲਈ ਦਬਾਅ ਬਣਾਇਆ ਅਤੇ ਸਫਦਰ ਦੀ ਗ੍ਰਿਫ਼ਤਾਰੀ ਦਾ ਆਦੇਸ਼ ਦਿੱਤਾ। ਇਸ ਤਰ੍ਹਾਂ ਦੀ ਕਾਰਵਾਈ ਦੇ ਲਈ ਰੇਂਜਰਸ ਦੀ ਵਿਆਪਕ ਪੱਧਰ 'ਤੇ ਆਲੋਚਨਾ ਹੋਈ ਜਿਸ ਤੋਂ ਬਾਅਦ ਸੈਨਾ ਪ੍ਰਮੁੱਖ ਜਨਰਲ ਕਮਰ ਬਾਜਵਾ ਨੇ ਜਾਂਚ ਦਾ ਆਦੇਸ਼ ਦਿੱਤਾ। ਸੈਨਾ ਦੀ ਮੀਡੀਆ ਇਕਾਈ ਅੰਤਰ ਸੇਵਾ ਜਨ ਸੰਪਰਕ (ਆਈ.ਐੱਸ.ਪੀ.ਆਰ.) ਨੇ ਮੰਗਲਵਾਰ ਨੂੰ ਕਿਹਾ ਕਿ ਕੋਰਟ ਆਫ ਇਨਕੁਆਇਰੀ ਪੂਰੀ ਹੋ ਚੁੱਕੀ ਹੈ ਅਤੇ ਮਾਮਲੇ 'ਚ ਸ਼ਾਮਲ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਈ.ਐੱਸ.ਪੀ.ਆਰ. ਦੇ ਬਿਆਨ 'ਚ ਕਿਹਾ ਗਿਆ ਹੈ ਕਿ ਕੋਰਟ ਆਫ ਇਨਕੁਆਇਰੀ ਦੀਆਂ ਸਿਫਾਰਿਸ਼ਾਂ ਦੇ ਆਧਾਰ 'ਤੇ ਸੰਬੰਧਤ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਹੋਣ ਤੱਕ ਮੌਜੂਦਾ ਜ਼ਿੰਮੇਵਾਰੀ ਤੋਂ ਹਟਾਉਣ ਦਾ ਫ਼ੈਂਸਲਾ ਕੀਤਾ ਗਿਆ।