ਨਵਾਜ਼ ਸ਼ਰੀਫ਼ ਦੀ ਪਾਰਟੀ ਨੂੰ 5 ਹੋਰ ਨਵੇਂ ਚੁਣੇ ਆਜ਼ਾਦ ਸੰਸਦ ਮੈਂਬਰਾਂ ਦਾ ਮਿਲਿਆ ਸਮਰਥਨ
Monday, Feb 12, 2024 - 05:43 PM (IST)
ਲਾਹੌਰ (ਭਾਸ਼ਾ)- ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਪੰਜ ਹੋਰ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪੀ. ਐੱਮ. ਐੱਨ-ਐੱਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਹਾਲ ਹੀ ਹੋਈਆਂ ਚੋਣਾਂ 'ਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਤੋਂ ਬਾਅਦ ਸ਼ਰੀਫ ਗਠਜੋੜ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਇਕ ਦਿਨ ਪਹਿਲਾਂ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦਾ ਸਮਰਥਨ ਪ੍ਰਾਪਤ ਇਕ ਆਜ਼ਾਦ ਸੰਸਦ ਮੈਂਬਰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ-ਐੱਨ) ਵਿੱਚ ਸ਼ਾਮਲ ਹੋ ਗਿਆ ਸੀ। ਕੁੱਲ 6 ਆਜ਼ਾਦ ਸੰਸਦ ਮੈਂਬਰ ਪੀ. ਐੱਮ. ਐੱਲ-ਐੱਨ ਵਿੱਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ: ਮਹਿਲਾ ਰਾਖਵਾਂਕਰਨ ਜਿਸ ਦਿਨ ਲਾਗੂ ਹੋ ਗਿਆ, CM ਅਹੁਦੇ ਦੀ ਸਹੁੰ ਚੁੱਕਦੀਆਂ ਦਿਸਣਗੀਆਂ ਔਰਤਾਂ: ਅਲਕਾ ਲਾਂਬਾ
ਪੀ. ਐੱਮ. ਐੱਲ-ਐੱਨ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੇ ਸੋਮਵਾਰ ਨੂੰ 'ਐਕਸ' 'ਤੇ ਲਿਖਿਆ ਕਿ ਐੱਨ.ਏ-189 ਸੀਟ ਤੋਂ ਸੰਸਦ ਮੈਂਬਰ ਸਰਦਾਰ ਸ਼ਮਸ਼ੀਰ ਮਜ਼ਾਰੀ, ਪੀ. ਪੀ-195 ਤੋਂ ਇਮਰਾਨ ਅਕਰਮ, ਪੀ. ਪੀ-240 ਤੋਂ ਸੋਹੇਲ ਖਾਨ, ਪੀ. ਪੀ-297 ਤੋਂ ਸੰਸਦ ਮੈਂਬਰ ਖਿਜ਼ਰ ਹੁਸੈਨ ਮਜ਼ਾਰੀ ਅਤੇ ਪੀ. ਪੀ.-249 ਤੋਂ ਨੈਸ਼ਨਲ ਅਸੈਂਬਲੀ ਦੇ ਮੈਂਬਰ ਸਾਹਿਬਜ਼ਾਦਾ ਮੁਹੰਮਦ ਗਾਜ਼ੀਨ ਅੱਬਾਸੀ ਨੇ ਨਵਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ।
ਸ਼ਾਹਬਾਜ਼ ਨੇ ਲਿਖਿਆ ਕਿ ਸਾਰੇ ਮੈਂਬਰਾਂ ਨੇ ਨਵਾਜ਼ ਸ਼ਰੀਫ਼ ਦੀ ਅਗਵਾਈ 'ਚ ਭਰੋਸਾ ਪ੍ਰਗਟਾਇਆ ਅਤੇ ਪੀ. ਐੱਮ. ਐੱਲ. (ਐੱਨ) 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਹਬਾਜ਼ ਸ਼ਰੀਫ਼ ਨੇ ਲਿਖਿਆ, ''ਤੁਸੀਂ ਪਾਕਿਸਤਾਨ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਤੋਂ ਰਾਹਤ ਦੇਣ ਦੇ ਕਾਫ਼ਲੇ ਦਾ ਹਿੱਸਾ ਬਣ ਗਏ ਹੋ।''
ਇਹ ਵੀ ਪੜ੍ਹੋ: ਕਿਸਾਨਾਂ ਦੇ ਅੰਦੋਲਨ ਦਾ ਪਵੇਗਾ ਪੰਜਾਬ ਦੇ ਵਪਾਰ 'ਤੇ ਡੂੰਘਾ ਅਸਰ, ਹਾਲਾਤ ਬਣ ਸਕਦੇ ਨੇ ਬਦਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।