ਨਵਾਜ਼ ਸ਼ਰੀਫ ਨੂੰ ਝਟਕਾ, ਜਲਦੀ ਸੁਣਵਾਈ ਦੀ ਅਪੀਲ ਰੱਦ

Tuesday, Mar 05, 2019 - 06:56 PM (IST)

ਨਵਾਜ਼ ਸ਼ਰੀਫ ਨੂੰ ਝਟਕਾ, ਜਲਦੀ ਸੁਣਵਾਈ ਦੀ ਅਪੀਲ ਰੱਦ

ਇਸਲਾਮਾਬਾਦ— ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਲੋਂ ਦਾਇਰ ਉਸ ਪਟੀਸ਼ਨ ਨੂੰ ਮੰਗਲਵਾਰ ਰੱਦ ਕਰ ਦਿੱਤਾ ਜਿਸ ਵਿਚ ਜਲਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਸੀ। ਅਲ-ਅਜ਼ੀਜ਼ੀਆ ਸਟੀਲ ਮਿਲ ਭ੍ਰਿਸ਼ਟਾਚਾਰ ਮਾਮਲੇ 'ਚ ਇਸਲਾਮਾਬਾਦ ਹਾਈ ਕੋਰਟ ਨੇ ਵੀ ਪਿਛਲੇ ਮਹੀਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਸ਼ਰੀਫ ਨੇ ਇਸ ਤੋਂ ਬਾਅਦ ਸੁਪਰੀਮ ਕੋਰਟ 'ਚ ਅਪੀਲ ਕੀਤੀ ਸੀ। 

ਜਵਾਬਦੇਹੀ ਅਦਾਲਤ ਨੇ ਪਿਛਲੇ ਸਾਲ ਇਸ ਮਾਮਲੇ 'ਚ ਉਨ੍ਹਾਂ ਨੂੰ 7 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਸੀ। ਜਲਦੀ ਸੁਣਵਾਈ ਦੀ ਸ਼ਰੀਫ ਦੇ ਵਕੀਲ ਦੀ ਮੰਗ ਨੂੰ ਖਾਰਿਜ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਨੂੰ ਵੀ ਵਿਸ਼ੇਸ਼ ਰਿਆਇਤ ਨਹੀਂ ਦਿੱਤੀ ਜਾਵੇਗੀ। ਇਸ ਮਾਮਲੇ 'ਚ ਵੀ ਕੋਰਟ ਆਮ ਮਾਮਲਿਆਂ ਦੀ ਤਰ੍ਹਾਂ ਸੁਣਵਾਈ ਕਰੇਗੀ।

ਸ਼ਰੀਫ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਜ਼ਮਾਨਤ ਅਰਜ਼ੀ 'ਤੇ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਪਸੰਦ ਦੇ ਡਾਕਟਰ ਤੋਂ ਇਲਾਜ ਕਰਵਾਉਣ ਦਾ ਪੂਰਾ ਹੱਕ ਹੈ। ਅਪੀਲ 'ਚ ਕਿਹਾ ਗਿਆ ਹੈ ਕਿ ਹਾਈ ਕੋਰਟ ਦਾ ਹੁਕਮ ਉਨ੍ਹਾਂ ਦੇ ਜੀਵਨ ਦੇ ਮੌਲਿਕ ਅਧਿਕਾਰ ਦਾ ਉਲੰਘਣ ਹੈ।


author

Baljit Singh

Content Editor

Related News