ਨਵਾਜ਼ ਸ਼ਰੀਫ਼ ਦਾ ਮੁੜ ਪੀ.ਐਮ.ਐਲ-ਐਨ ਪ੍ਰਧਾਨ ਚੁਣਿਆ ਜਾਣਾ ਤੈਅ

05/28/2024 2:46:41 PM

ਲਾਹੌਰ (ਭਾਸ਼ਾ): ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਦਾ ਮੰਗਲਵਾਰ ਨੂੰ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪਾਰਟੀ ਦਾ ਮੁੜ ਪ੍ਰਧਾਨ ਚੁਣਿਆ ਜਾਣਾ ਯਕੀਨੀ ਹੈ। 6 ਸਾਲ ਪਹਿਲਾਂ ਪਨਾਮਾ ਪੇਪਰਜ਼ ਮਾਮਲੇ 'ਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਇਹ ਅਹੁਦਾ ਗੁਆਉਣਾ ਪਿਆ ਸੀ। ਡਾਨ ਅਖ਼ਬਾਰ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਕਿ ਇਕ ਸਥਾਨਕ ਹੋਟਲ ਵਿਚ ਜਨਰਲ ਕੌਂਸਲ ਦੀ ਮੀਟਿੰਗ ਹੋਣ ਜਾ ਰਹੀ ਹੈ।  ਬ੍ਰਿਟੇਨ ਵਿਚ ਚਾਰ ਸਾਲ ਦੀ ਜਲਾਵਤਨੀ ਤੋਂ ਬਾਅਦ  ਪਿਛਲੇ ਸਾਲ ਅਕਤੂਬਰ ਵਿਚ ਪਾਕਿਸਤਾਨ ਪਰਤੇ 74 ਸਾਲਾ ਨਵਾਜ਼ ਦੇ ਬਿਨਾਂ ਮੁਕਾਬਲਾ ਚੁਣੇ ਜਾਣ ਦੀ ਸੰਭਾਵਨਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ : ਖੱਡ 'ਚ ਡਿੱਗੀ ਜੀਪ, ਇਕੋ ਪਰਿਵਾਰ ਦੇ 8 ਜੀਆਂ ਦੀ ਮੌਤ

ਹਾਲਾਂਕਿ ਇਸ ਉੱਚ ਅਹੁਦੇ ਲਈ ਪਾਰਟੀ ਦੇ 11 ਮੈਂਬਰਾਂ ਨੇ ਨਾਮਜ਼ਦਗੀ ਪੱਤਰ ਲਏ ਹਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਪੀਐੱਮਐੱਲ-ਐੱਨ ਨੇ ਪਹਿਲਾਂ 11 ਮਈ ਨੂੰ ਜਨਰਲ ਕੌਂਸਲ ਦੀ ਬੈਠਕ ਬੁਲਾਉਣ ਦਾ ਐਲਾਨ ਕੀਤਾ ਸੀ, ਪਰ ਪਾਕਿਸਤਾਨ ਦੇ ਪ੍ਰਮਾਣੂ ਸ਼ਕਤੀ ਬਣਨ ਦੇ 26 ਸਾਲ ਪੂਰੇ ਹੋਣ ਦੇ ਜਸ਼ਨ ਦੇ ਮੌਕੇ 'ਤੇ ਇਸ ਨੂੰ ਟਾਲ ਦਿੱਤਾ ਗਿਆ। ਪੀਐਮਐਲ-ਐਨ ਪੰਜਾਬ ਦੇ ਪ੍ਰਧਾਨ ਰਾਣਾ ਸਨਾਉੱਲਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਰੀਫ਼ ਨੂੰ ਬਿਨਾਂ ਕਿਸੇ ਵਿਰੋਧ ਦੇ ਚੁਣੇ ਜਾਣ ਦਾ ਸੰਕੇਤ ਦਿੱਤਾ ਹੈ। ਇਕ ਸਵਾਲ ਦੇ ਜਵਾਬ ਵਿਚ ਸਨਾਉੱਲਾ ਨੇ ਕਿਹਾ ਕਿ ਜੇਕਰ ਕੋਈ ਪਾਰਟੀ ਮੈਂਬਰ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਨਾ ਚਾਹੁੰਦਾ ਹੈ ਤਾਂ ਉਸ ਨੂੰ ਅੱਗੇ ਆਉਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News