ਪੰਜਾਬ ਸਰਕਾਰ ਦੀਆਂ ਬੈਠਕਾਂ ਦੀ ਪ੍ਰਧਾਨਗੀ ਕਰਕੇ ਵਿਵਾਦਾਂ ''ਚ ਘਿਰੇ ਨਵਾਜ਼ ਸ਼ਰੀਫ਼

Tuesday, Mar 19, 2024 - 01:37 PM (IST)

ਲਾਹੌਰ (ਭਾਸ਼ਾ)- ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਚੋਟੀ ਦੇ ਨੇਤਾ ਨਵਾਜ਼ ਸ਼ਰੀਫ ਨੇ ਪੰਜਾਬ ਸਰਕਾਰ ਦੀਆਂ ਤਿੰਨ ਪ੍ਰਸ਼ਾਸਨਿਕ ਬੈਠਕਾਂ ਦੀ ਪ੍ਰਧਾਨਗੀ ਕਰਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ, ਕਿਉਂਕਿ ਉਨ੍ਹਾਂ ਕੋਲ ਸੂਬਾਈ ਜਾਂ ਸੰਘੀ ਸਰਕਾਰ ਵਿਚ ਕੋਈ ਵੀ ਅਹੁਦਾ ਨਹੀਂ ਹੈ। ਪਾਕਿਸਤਾਨ ਦੇ 3 ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਸ਼ਰੀਫ਼ ਪਿਛਲੇ ਮਹੀਨੇ ਹੋਈਆਂ ਆਮ ਚੋਣਾਂ ਤੋਂ ਬਾਅਦ ਜਨਤਕ ਤੌਰ 'ਤੇ ਨਜ਼ਰ ਨਹੀਂ ਆਏ ਸਨ।

ਇਹ ਵੀ ਪੜ੍ਹੋ: ਸ਼ਰਮਨਾਕ; ਘਰ ’ਚ 10 ਦਿਨਾਂ ਲਈ ਇਕੱਲੀ ਛੱਡੀ 16 ਮਹੀਨਿਆਂ ਦੀ ਧੀ ਦੀ ਮੌਤ, ਮਾਂ ਨੂੰ ਹੋਈ ਉਮਰ ਕੈਦ

ਡਾਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਸ਼ਰੀਫ ਨੇ ਸੋਮਵਾਰ ਨੂੰ ਆਪਣੀ ਧੀ ਮਰੀਅਮ ਨਵਾਜ਼ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 3 ਬੈਠਕਾਂ ਦੀ ਪ੍ਰਧਾਨਗੀ ਕੀਤੀ। ਬੈਠਕ ਤੋਂ ਬਾਅਦ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਪਾਰਟੀ ਦੇ ਚੋਟੀ ਦੇ ਨੇਤਾ ਨੇ ਜ਼ਮੀਨਦੋਜ਼ ਰੇਲ ਅਤੇ ਮੈਟਰੋ ਬੱਸ ਸਮੇਤ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ, ਕਿਸਾਨਾਂ ਦੀ ਦੁਰਦਸ਼ਾ, ਵਿਦਿਆਰਥੀਆਂ ਲਈ ਇਲੈਕਟ੍ਰਿਕ ਬਾਈਕ ਅਤੇ ਰਮਜ਼ਾਨ ਰਾਹਤ ਪੈਕੇਜ ਦੇ ਸੰਬਧ ਵਿਚ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਸ਼ਰੀਫ਼ ਵੱਲੋਂ ਇਨ੍ਹਾਂ ਬੈਠਕਾਂ ਦੀ ਪ੍ਰਧਾਨਗੀ ਨਾਲ ਕਈ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਸੂਬਾਈ ਜਾਂ ਸੰਘੀ ਸਰਕਾਰ ਵਿੱਚ ਕੋਈ ਅਧਿਕਾਰਤ ਅਹੁਦਾ ਨਹੀਂ ਹੈ ਅਤੇ ਉਹ ਸਿਰਫ਼ ਨੈਸ਼ਨਲ ਅਸੈਂਬਲੀ ਦੇ ਮੈਂਬਰ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ਅਮਰੀਕਾ ’ਚ ਭਾਰਤੀਆਂ ਨੇ PM ਮੋਦੀ ਦੀ ਜਿੱਤ ਲਈ ਕੀਤਾ ਹਵਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News