ਭਾਰਤ ਨਾਲ ਪੰਗਾ ਨਾ ਲੈ ਛੋਟੇ, ਭਰਾ ਸ਼ਹਿਬਾਜ਼ ਨੂੰ ਸਮਝਾਉਣ ਲੰਡਨ ਤੋਂ ਪਰਤਿਆ ਨਵਾਜ਼ ਸ਼ਰੀਫ
Saturday, May 10, 2025 - 12:10 PM (IST)

ਕਰਾਚੀ (ਇੰਟ.)- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਨਾਅ ਚੌਟੀ ’ਤੇ ਹੈ। ਇਸ ਸਭ ਦੇ ਮੱਦੇਨਜ਼ਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਆਪਣੇ ਭਰਾ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਸਲਾਹ ਦਿੱਤੀ ਹੈ ਕਿ ਉਹ ਸਥਿਤੀ ਨੂੰ ਡਿਪਲੋਮੈਟਿਕ ਤਰੀਕੇ ਨਾਲ ਸੰਭਾਲੇ। ਭਾਰਤ ਨਾਲ ਪੰਗਾ ਨਾ ਲਿਆ ਜਾਵੇ।
ਇਹ ਵੀ ਪੜ੍ਹੋ: ਭਾਰਤ ਦਾ ਸਮਰਥਨ ਕਰਨ 'ਤੇ ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ
ਨਵੀਜ਼ ਸ਼ਰੀਫ, ਜੋ ਹਾਲ ਹੀ ’ਚ ਲੰਡਨ ਤੋਂ ਪਾਕਿਸਤਾਨ ਪਰਤਿਆ ਹੈ, ਨੇ ਰਾਸ਼ਟਰੀ ਸੁਰੱਖਿਆ ਸਮਿਤੀ ਦੀ ਬੈਠਕ ’ਚ ਲਏ ਗਏ ਫੈਸਲਿਆਂ ’ਤੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਸ਼ਹਿਬਾਜ਼ ਸ਼ਰੀਫ ਨਾਲ ਮੁਲਾਕਾਤ ਕੀਤੀ। ਬੈਠਕ ’ਚ ਭਾਰਤ ਵੱਲੋਂ ਸਿੰਧੂ ਜਲ ਸਮਝੋਤੇ ਨੂੰ ਸਸਪੈਂਡ ਕਰਨ ਦੇ ਫੈਸਲੇ ਤੋਂ ਬਾਅਦ ਦੀ ਰਣਨੀਤੀ ’ਤੇ ਚਰਚਾ ਹੋਈ ਸੀ।
ਇਹ ਵੀ ਪੜ੍ਹੋ: ਫਗਵਾੜਾ 'ਚ ਖੇਤਾਂ 'ਚ ਡਿੱਗਿਆ ਡਰੋਨ, ਧਮਾਕੇ ਮਗਰੋਂ ਲੱਗੀ ਅੱਗ
ਰਿਪੋਰਟ ਅਨੁਸਾਰ ਨਵਾਜ਼ ਸ਼ਰੀਫ ਨੇ ਕਿਹਾ ਕਿ ਮੌਜੂਦਾ ਸਥਿਤੀ ’ਚ ਪਾਕਿਸਤਾਨ ਨੂੰ ਹਮਲਾਵਰ ਰਵੱਈਆ ਅਪਣਾਉਣ ਦੀ ਬਜਾਏ ਸਾਰੇ ਮੌਜੂਦ ਡਿਪਲੋਮੈਟਿਕ ਸਾਧਨਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਤਾਕਿ ਪ੍ਰਮਾਣੂ ਨਾਲ ਲੈਸ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਘੱਟ ਕੀਤਾ ਜਾ ਸਕੇ ਅਤੇ ਸ਼ਾਂਤੀ ਸਥਾਪਿਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਇੱਕ ਪ੍ਰਸ਼ਾਸਨਿਕ ਅਧਿਕਾਰੀ ਸਣੇ 5 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8