ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ ਨੂੰ ਦਿੱਤੀ ਧਮਕੀ, ਕਿਹਾ-ਪਾਸਪੋਰਟ ਕਰ ਦੇਵਾਂਗੇ ਰੱਦ

01/02/2021 10:05:45 PM

ਲੰਡਨ-ਬ੍ਰਿਟੇਨ ’ਚ ਇਲਾਜ ਕਰਵਾ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। 16 ਫਰਵਰੀ ਨੂੰ ਨਵਾਜ਼ ਸ਼ਰੀਫ ਦਾ ਪਾਸਪੋਰਟ ਰੱਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਦੇਸ਼ ਵਾਪਸੀ ਨਾਲ ਜੁੜੀਆਂ ਅਫਵਾਹਾਂ ਫੈਲਣ ਲੱਗੀਆਂ ਹਨ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਨਵਾਜ਼ ਸ਼ਰੀਫ ਦਾ ਪਾਸਪੋਰਟ 16 ਫਰਵਰੀ ਨੂੰ ਰੱਦ ਕਰ ਦੇਵਾਂਗੇ। ਪਾਕਿਸਤਾਨੀ ਗ੍ਰਹਿ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਬ੍ਰਿਟੇਨ ਤੋਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਵਾਪਸ ਲੈਣ ਨਾਲ ਸੰਬੰਧਿਤ ਸਾਰੀਆਂ ਸੰਭਾਵਨਾਵਾਂ ਲੱਭ ਰਹੀ ਹੈ ਪਰ ਸਰਕਾਰ ਫਿਲਹਾਲ ਉਨ੍ਹਾਂ ਦਾ ਪਾਸਪੋਰਟ ਹੀ ਰੱਦ ਕਰ ਸਕਦੀ ਹੈ ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਕੋਈ ਹਵਾਲਗੀ ਸੰਧੀ ਨਹੀਂ ਹੈ।

ਪਾਕਿਸਤਾਨ ਅਤੇ ਬ੍ਰਿਟੇਨ ਦਰਮਿਆਨ ਨਹੀਂ ਹੈ ਹਵਾਲਗੀ ਸੰਧੀ
ਗ੍ਰਹਿ ਮੰਤਰਾਲਾ ਦੇ ਅਧਿਕਾਰੀ ਨੇ ਦੱਸਿਆ ਕਿ ਨਵਾਜ਼ ਸ਼ਰੀਫ ਦਾ ਰੈੱਡ ਪਾਸਪੋਰਟ (ਡਿਲਪੋਮੈਟਿਕ ਪਾਸਪੋਰਟ) ਫਰਵਰੀ 2016 ’ਚ ਬਣਿਆ ਸੀ ਜਿਸ ਦੀ ਹੁਣ ਮਿਆਦ ਖਤਮ ਹੋ ਰਹੀ ਹੈ। ਪਾਸਪੋਰਟ ਹੀ ਸ਼ਰੀਫ ਕੋਲ ਇਕੋ ਇਕ ਕਾਨੂੰਨੀ ਪਛਾਣ ਪੱਤਰ ਹੈ ਜਿਸ ਦੇ ਆਧਾਰ ’ਤੇ ਉਹ ਲੰਡਨ ’ਚ ਰਹਿ ਪਾ ਰਹੇ ਹਨ।

ਇਹ ਵੀ ਪੜ੍ਹੋ -'ਕੋਰੋਨਾ ਤੋਂ ਵੀ ਵਧੇਰੇ ਖਤਰਨਾਕ ਵਾਇਰਸ ਦੀ ਲਪੇਟ ’ਚ ਆ ਸਕਦੀ ਹੈ ਦੁਨੀਆ'

ਕੋਰਟ ਨੇ ਨਵਾਜ਼ ਸ਼ਰੀਫ ਨੂੰ ਵਿਦੇਸ਼ ’ਚ ਇਲਾਜ ਕਰਨ ਦੀ ਦਿੱਤੀ ਸੀ ਇਜਾਜ਼ਤ
ਪਾਕਿਸਤਾਨੀ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੋਸ਼ਾਂ ਦੇ ਕਾਰਣ ਕਿਸੇ ਵੀ ਤਰ੍ਹਾਂ ਦੇ ਜਨਤਕ ਅਹੁਦਾ ਸੰਭਾਲਣ ਦੇ ਅਯੋਗ ਠਹਿਰਾਏ ਜਾਣ ਤੋਂ ਬਾਅਦ ਨਵਾਜ਼ ਸ਼ਰੀਫ ਨੇ 2017 ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਨਵੰਬਰ 2019 ’ਚ ਪਾਕਿਸਤਾਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਅਸਥਾਈ ਤੌਰ ’ਤੇ ਜ਼ਮਾਨਤ ’ਤੇ ਰਿਹਾ ਕਰ ਦਿੱਤਾ ਸੀ।

ਉਸ ਸਮੇਂ ਇਕ ਹੋਰ ਅਦਾਲਤ ਨੇ ਸ਼ਰੀਫ ਨੂੰ ਚਾਰ ਹਫਲਿਆਂ ਲਈ ਇਲਾਜ ਕਰਵਾਉਣ ਲਈ ਦੇਸ਼ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਨਾਲ ਹੀ ਇਹ ਵੀ ਕਿਹਾ ਸੀ ਕਿ ਜੇਕਰ ਉਹ ਖਰਾਬ ਸਿਹਤ ਦੇ ਚੱਲਦੇ ਯਾਤਰਾ ਨਾ ਕਰ ਸਕੇ ਤਾਂ ਉਨ੍ਹਾਂ ਦਾ ਵਿਦੇਸ਼ ’ਚ ਰਹਿਣ ਦਾ ਸਮਾਂ ਵਧਾ ਸਕਦੇ ਹਨ। ਬਾਅਦ ’ਚ ਸ਼ਰੀਫ ਦੀ ਜਦ ਜ਼ਮਾਨਤ ਖਤਮ ਹੋ ਗਈ ਤਾਂ ਅਧਿਕਾਰੀਆਂ ਨੇ ਉਨ੍ਹਾਂ ਦੇ ਨਾਂ ਦਾ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ। ਉਸ ਸਮੇਂ ਤੋਂ ਲੰਡਨ ’ਚ ਰਹਿ ਰਹੇ ਹਨ, ਪਾਕਿਸਤਾਨ ਵਾਪਸ ਨਹੀਂ ਪਰਤੇ ਹਨ। ਹੁਣ ਇਸਲਾਮਾਬਾਦ ਹਾਈਕੋਰਟ ਨੇ ਉਨ੍ਹਾਂ ਨੂੰ ਭਗੌੜਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ -ਸੋਮਾਲੀਆ ਦੀ ਰਾਜਧਾਨੀ ’ਚ ਆਤਮਘਾਤੀ ਹਮਲਾ, 5 ਦੀ ਮੌਤ ਤੇ 14 ਜ਼ਖਮੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar