16 ਫਰਵਰੀ ਨੂੰ ਰੱਦ ਕੀਤਾ ਜਾਵੇਗਾ ਨਵਾਜ਼ ਸ਼ਰੀਫ ਦਾ ਪਾਸਪੋਰਟ : ਗ੍ਰਹਿ ਮੰਤਰੀ

12/31/2020 12:52:19 AM

ਇਸਲਾਮਾਬਾਦ-ਪਾਕਿਸਤਾਨ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਹ 16 ਫਰਵਰੀ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਪਾਸਪੋਰਟ ਰੱਦ ਕਰੇਗੀ। ਸ਼ਰੀਫ (70) ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਸੁਪਰੀਮੋ ਹਨ। ਉਹ ਪਿਛਲੇ ਸਾਲ ਨਵੰਬਰ ਤੋਂ ਲੰਡਨ ’ਚ ਰਹਿ ਰਹੇ ਹਨ। ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ।

ਇਹ ਵੀ ਪੜ੍ਹੋ -ਯਮਨ ’ਚ ਮੰਤਰੀਆਂ ਦੇ ਜਹਾਜ਼ ’ਤੇ ਹਮਲਾ, ਵਾਲ-ਵਾਲ ਬਚੇ ਪੀ.ਐੱਮ, 22 ਦੀ ਮੌਤ

ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਸ਼ਰੀਫ ਭਿ੍ਰਸ਼ਟਾਚਾਰ ਦੇ ਦੋ ਮਾਮਲਿਆਂ ’ਚ ਦੋਸ਼ੀ ਠਹਿਰਾਏ ਗਏ ਹਨ। ਇਸ ਮਹੀਨੇ ਦੀ ਸ਼ੁਰੂਆਤ ’ਚ ਇਸਲਾਮਬਾਦ ਹਾਈ ਕੋਰਟ ਨੇ ਉਨ੍ਹਾਂ ਨੂੰ ਘੋਸ਼ਿਤ ਅਪਰਾਧੀ ਕਰਾਰ ਦਿੱਤਾ ਸੀ। ਗ੍ਰਹਿ ਮੰਤਰੀ ਰਸ਼ੀਦ ਅਹਿਮਦ ਨੇ ਪੱਤਰਕਾਰਾਂ ਨੂੰ ਕਿਹਾ ਕਿ (ਅਸੀਂ) 16 ਫਰਵਰੀ ਨੂੰ ਨਵਾਜ਼ ਸ਼ਰੀਫ ਦਾ ਪਾਸਪੋਰਟ ਰੱਦ ਕਰਾਂਗੇ।

ਇਹ ਵੀ ਪੜ੍ਹੋ -ਬਿਨਾਂ ਕਿਸੇ ਦਸਤਾਵੇਜ਼ ਦੇ ਰਹਿ ਰਹੇ 1.1 ਕਰੋੜ ਲੋਕਾਂ ਨੂੰ ਦਿੱਤੀ ਜਾਵੇਗੀ ਨਾਗਰਿਕਤਾ : ਕਮਲਾ ਹੈਰਿਸ.

ਉਨ੍ਹਾਂ ਨੇ ਇਸ ਤੋਂ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਇਸ ਦੌਰਾਨ ਗ੍ਰਹਿ ਮਾਮਲਿਆਂ ’ਤੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਮਿਰਜ਼ਾ ਸ਼ਹਿਜ਼ਾਦ ਅਕਬਰ ਨੇ ਕਿਹਾ ਕਿ ਪਾਕਿਸਤਾਨ ਨੇ ਬਿ੍ਰਟੇਨ ਦੇ ਅਧਿਕਾਰੀਆਂ ਨੂੰ ਸ਼ਰੀਫ ਨੂੰ ਦੇਸ਼ ਨਿਕਾਲਾ ਕਰਨ ਦੀ ਬੇਨਤੀ ਕੀਤੀ ਹੈ। ਹਾਲਾਂਕਿ ਪਾਕਿਸਤਾਨ ਅਤੇ ਬਿ੍ਰਟੇਨ ਵਿਚਾਲੇ ਕੋਈ ਹਵਾਲਗੀ ਸੰਧੀ ਨਹੀਂ ਹੈ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar