ਲਾਹੌਰ ਏਅਰਪੋਰਟ 'ਤੇ ਪਹੁੰਚੇ ਨਵਾਜ਼ ਸ਼ਰੀਫ ਤੇ ਮਰਿਅਮ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ

07/13/2018 9:04:51 PM

ਲਾਹੌਰ— ਪਾਕਿਸਤਾਨ ਦੇ ਅਹੁਦੇ ਤੋਂ ਹਟਾਏ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੇ ਉਨ੍ਹਾਂ ਦੀ ਬੇਟੀ ਮਰਿਅਮ ਸ਼ਰੀਫ ਲਾਹੌਰ ਦੇ ਹਵਾਈ ਅੱਡੇ 'ਤੇ ਪਹੁੰਚ ਗਏ ਹਨ। ਉਨ੍ਹਾਂ ਨੂੰ ਕਿਸੇ ਵੀ ਵੇਲੇ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਐੱਨ.ਏ.ਬੀ. ਦੇ ਚੇਅਰਮੈਨ ਜਾਵੇਦ ਇਕਬਾਲ ਨੇ ਨਵਾਜ਼ ਸ਼ਰੀਫ ਅਤੇ ਮਰੀਅਮ ਦੀ ਹਵਾਈ ਅੱਡੇ 'ਤੇ ਗ੍ਰਿਫਤਾਰੀ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਦੋਵਾਂ ਨੇਤਾਵਾਂ ਦੀ ਗ੍ਰਿਫਤਾਰੀ ਲਈ 16 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਨਵਾਜ਼ ਅਤੇ ਮਰੀਅਮ ਨੂੰ ਹਵਾਈ ਅੱਡੇ ਤੋਂ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਲਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਸ਼ਹਿਰ ਦੀਆਂ ਸੜਕਾਂ 'ਤੇ ਸ਼ਰੀਫ ਸਮਰਥਕ ਭਾਰੀ ਗਿਣਤੀ ਵਿਚ ਇਕੱਠੇ ਹੋ ਰਹੇ ਹਨ। ਉਨ੍ਹਾਂ ਦੇ ਹਵਾਈ ਅੱਡੇ ਵੱਲ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੇ ਸ਼ਹਿਰ ਵਿਚ 10 ਹਜ਼ਾਰ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਦੂਜੇ ਪਾਸੇ ਪੀ.ਐੱਮ.ਐੱਲ.-ਐੱਨ. ਦੇ ਕਾਰਕੁੰਨਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਕਰੀਬ 300 ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


Related News