NDP ਲੀਡਰ ਜਗਮੀਤ ਸਿੰਘ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

Friday, Jan 07, 2022 - 10:21 AM (IST)

NDP ਲੀਡਰ ਜਗਮੀਤ ਸਿੰਘ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

ਓਨਟਾਰੀਓ- ਕੈਨੇਡਾ ’ਚ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਨੇਤਾ ਜਗਮੀਤ ਸਿੰਘ ਪਿਤਾ ਬਣ ਗਏ ਹਨ। ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਕਿਰਨ ਕੌਰ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। 

PunjabKesari

ਇਹ ਵੀ ਪੜ੍ਹੋ: ਪਾਕਿਸਤਾਨ ਦੇ MP ਨੇ ਭਾਰਤ ਦੇ ਸੁਪਰਹਿੱਟ ਗਾਣੇ ‘ਟਿੱਪ ਟਿੱਪ ਬਰਸਾ ਪਾਣੀ’ ’ਤੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)

ਜਗਮੀਤ ਸਿੰਘ ਨੇ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ‘ਗੁਰਕਿਰਨ ਅਤੇ ਮੈਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ 3 ਜਨਵਰੀ 2022 ਨੂੰ ਆਪਣੇ ਪਰਿਵਾਰ ਵਿਚ ਬੱਚੇ ਦਾ ਸੁਆਗਤ ਕੀਤਾ। ਸਾਡੀ ਧੀ ਮੇਰੇ ਜਨਮਦਿਨ ਦਾ ਤੋਹਫ਼ਾ ਹੈ। ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ।

PunjabKesari

ਦੱਸ ਦੇਈਏ ਕਿ ਜਗਮੀਤ ਸਿੰਘ ਦਾ ਜਨਮ 2 ਜਨਵਰੀ 1979 ਵਿਚ ਹੋਇਆ ਸੀ। ਜਗਮੀਤ ਦੀ ਪਤਨੀ ਗੁਰਕਿਰਨ ਕੌਰ ਮਸ਼ਹੂਰ ਫੈਸ਼ਨ ਡਿਜ਼ਾਇਨਰ ਹੈ। 42 ਸਾਲਾ ਸਿੰਘ ਅਤੇ 31 ਸਾਲਾ ਕੌਰ ਸਿੱਧੂ ਨੇ 16 ਜਨਵਰੀ 2018 ਨੂੰ ਓਨਟਾਰੀਓ ਵਿਚ ਮੰਗਣੀ ਕਰਵਾਈ, ਜਿਸ ਦੀ ਨਿੱਜੀ ਪਾਰਟੀ ਵਿਚ ਉਨ੍ਹਾਂ ਦੇ ਖ਼ਾਸ ਦੋਸਤ ਅਤੇ ਰਿਸ਼ਤੇਦਾਰ ਪੁੱਜੇ ਸਨ ਅਤੇ ਫਰਵਰੀ 2018 ਵਿਚ ਦੋਵੇਂ ਵਿਆਹ ਦੇ ਬੰਧਨ ਵਿਚ ਬੱਝੇ ਸਨ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 22 ਸਾਲਾ ਪੰਜਾਬਣ ਦੀ ਮੌਤ


author

cherry

Content Editor

Related News